15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 05-11-2025
ਮੱਲਾਂਵਾਲਾ, 4 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤਪ ਸਥਾਨ ਬਾਬਾ ਹਜ਼ਾਰਾ ਸਿੰਘ (ਛੋਟਾ ਨਨਕਾਣਾ ਸਾਹਿਬ ਮਾਂਗੇ ਵਾਲੇ) ਮੱਲਾਂਵਾਲਾ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦਾ ਵੱਖ-ਵੱਖ ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ | ਥਾਂ-ਥਾਂ ਸੰਗਤਾਂ ਨੇ ਲੰਗਰ ਅਤੇ ਫਲ, ਮਠਿਆਈਆਂ ਆਦਿ ਵੰਡੀਆਂ ਗਈਆਂ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ, ਬਾਬਾ ਸੁਖਦੇਵ ਸਿੰਘ, ਡਾ. ਦਲਜੀਤ ਸਿੰਘ, ਬਾਬਾ ਮਲਕ ਸਿੰਘ, ਮਹਾਵੀਰ ਸਿੰਘ ਸੰਧੂ ਪ੍ਰਧਾਨ, ਬਾਬਾ ਹਰਦੀਪ ਸਿੰਘ, ਬਾਬਾ ਕੁਲਜੀਤ ਸਿੰਘ, ਗੁਰਮੇਜ ਸਿੰਘ ਪ੍ਰਧਾਨ, ਦਿਲਬਾਗ ਸਿੰਘ, ਧਰਮ ਸਿੰਘ, ਮਨਜੀਤ ਸਿੰਘ ਜੇ.ਈ, ਹਰਬੰਸ ਸਿੰਘ ਪ੍ਰਧਾਨ, ਗੁਰਬਚਨ ਸਿੰਘ, ਕੁਲਵੰਤ ਸਿੰਘ ਸੇਠੀ, ਜਥੇਦਾਰ ਸੁਖਵੰਤ ਸਿੰਘ, ਦਰਸ਼ਨ ਸਿੰਘ, ਡਾ. ਪਲਵਿੰਦਰ ਸਿੰਘ, ਦੀਦਾਰ ਸਿੰਘ, ਸੁਰਿੰਦਰ ਮੌਂਗਾ, ਅਮਰ ਸਿੰਘ, ਧਰਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਲੋਕਾਂ ਦਾ ਜੋਸ਼ ਅਤੇ ਜਜ਼ਬਾ ਆਪ ਉਮੀਦਵਾਰ ਦੀ ਕਰ ਰਿਹਾ ਜਿੱਤ ਪੱਕੀ-ਕੈਪਟਨ ਵਰਪਾਲ <br/> ਅਗਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਨੇ ਖੇਤਾਂ ਦਾ ਦੌਰਾ ਕਰਦਿਆਂ ਪਰਾਲੀ ਦਾ ਬਦਲਵੇਂ ਢੰਗਾਂ ਨਾਲ ਹੱਲ ਕਰਵਾ ਕੇ ਬਿਜਾਈ ਕਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।