15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਿਵਲ ਹਸਪਤਾਲਾਂ ਦੇ ਪ੍ਰਾਈਵੇਟ ਹੱਥਾਂ ਵਿਚ ਜਾਣ ਦੇ ਵਿਰੋਧ ਵਿਚ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਗੇਟ ਰੈਲੀ <br/>

ਪੰਜਾਬ ਮੈਡੀਕਲ ਐਸੋਸੀਏਸ਼ਨ ਦੇ ਮੁਲਾਜ਼ਮ ਰੋਸ ਪ੍ਰਦਰਸ਼ਨ ਕਰਦੇ ਹੋਏ | ਅਜੀਤ ਤਸਵੀਰ <br/> 05-11-2025
ਫ਼ਿਰੋਜਪੁਰ, 4 ਨਵੰਬਰ (ਰਾਕੇਸ਼ ਚਾਵਲਾ)-ਵੱਖ-ਵੱਖ ਅਦਾਰਿਆਂ ਦੇ ਨਿੱਜੀਕਰਨ ਤੋਂ ਬਾਅਦ ਪੰਜਾਬ ਸਰਕਾਰ ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੀ ਤਿਆਰੀ ਕਰ ਚੁੱਕੀ ਹੈ | ਇਸ ਸਬੰਧੀ ਪੰਜਾਬ ਸਰਕਾਰ ਪਾਸੋਂ ਦੋ ਜ਼ਿਲ੍ਹਾ ਹਸਪਤਾਲ ਅਤੇ ਤਿੰਨ ਸਭ ਜ਼ਿਲ੍ਹਾ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੀ ਤਜਵੀਜ਼ ਦੇ ਵਿਰੋਧ ਵਿਚ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਚ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਵੱਖ-ਵੱਖ ਕੇਂਦਰਾਂ ਵਲੋਂ ਸ਼ਮੂਲੀਅਤ ਕਰਕੇ ਇਕ ਗੇਟ ਰੈਲੀ ਕੀਤੀ ਗਈ | ਇਸ ਸਮੇਂ ਪੰਜਾਬ ਮੈਡੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਜਤਿੰਦਰ ਕੋਛੜ, ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਧੀਰ ਅਲੈਗਜੈਂਡਰ, ਸਟਾਫ਼ ਨਰਸਿਸ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਲਫਿਨਾ, ਕਲੈਰੀਕਲ ਸਟਾਫ਼ ਐਸੋਸੀਏਸ਼ਨ ਦੇ ਆਗੂ ਵਿਪਨ ਸ਼ਰਮਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਕਲਾਸ ਫੋਰ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਅਤੇ ਅਜੀਤ ਗਿੱਲ, ਕੰਟਰੈਕਟ ਅਤੇ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਆਗੂ ਜਤਿੰਦਰ ਸ਼ਰਮਾ ਅਤੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ, ਡੀ ਅਡਿਕਸ਼ਨ ਮੁਲਾਜ਼ਮ ਯੂਨੀਅਨ ਦੇ ਆਗੂ ਕਰਨਜੀਤ ਸਿੰਘ, ਆਸ਼ਾ ਵਰਕਰ ਯੂਨੀਅਨ ਦੇ ਆਗੂ ਸੰਤੋਸ਼ ਰਾਣੀ, ਫਾਰਮੇਸੀ ਯੂਨੀਅਨ ਦੇ ਆਗੂ ਇੰਦਰਜੀਤ ਸਿੰਘ, ਪੰਜਾਬ ਰੇਡੀਉਗ੍ਰਾਫਰ ਐਸੋਸੀਏਸ਼ਨ ਦੇ ਜ਼ਿਲ੍ਹਾ ਆਗੂ ਵਿਕਰਮਜੀਤ ਸਿੰਘ, ਸੀ.ਐੱਚ.ਓ ਯੂਨੀਅਨ ਦੇ ਸੂਬਾ ਆਗੂ ਡਾ. ਪ੍ਰੀਤ ਮੁਖੀਜਾ, ਪੰਜਾਬ 108 ਐਂਬੂਲੈਂਸ ਮੁਲਾਜ਼ਮ ਯੂਨੀਅਨ ਦੇ ਆਗੂ ਹੀਰਾ ਸਿੰਘ, ਐੱਮ.ਪੀ.ਐੱਚ ਵਰਕਰ ਯੂਨੀਅਨ ਦੇ ਆਗੂ ਸਤਨਾਮ ਸਿੰਘ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਸਾਰਾ ਸਟਾਫ਼ ਹਾਜ਼ਰ ਸੀ | ਜਾਣਕਾਰੀ ਦਿੰਦਿਆਂ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਅਤੇ ਸਟਾਫ਼ ਨਰਸਿਸ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਕੌੜਾ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਆਪਣੀ ਇਸ ਨੀਤੀ ਨੂੰ ਵਾਪਸ ਨਹੀਂ ਲੈਂਦੀ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਦਾ ਹਰ ਫ਼ਰੰਟ 'ਤੇ ਵਿਰੋਧ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਐੱਮ.ਐੱਲ.ਏ ਅਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ | ਪੀ.ਸੀ.ਐੱਮ.ਐੱਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਜਤਿੰਦਰ ਕੋਛੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਪ੍ਰਾਈਵੇਟਾਈਜੇਸ਼ਨ ਦੀ ਨੀਤੀ ਨਾਲ ਪੰਜਾਬ ਦੀ ਆਮ ਪਬਲਿਕ ਉੱਤੇ ਬਹੁਤ ਵਿੱਤੀ ਬੋਝ ਪੈ ਜਾਵੇਗਾ | ਸਰਕਾਰ ਦੀਆਂ ਸਾਰੀਆਂ ਸਹੂਲਤਾਂ ਦੇਣ ਦੀ ਬਜਾਏ ਆਪਣੇ ਚਹੇਤਿਆਂ ਨੂੰ ਪ੍ਰਾਈਵੇਟ ਕੰਪਨੀ ਦੁਆਰਾ ਲੋਕਾਂ ਦੀ ਲੁੱਟ ਖਸੁੱਟ ਕੀਤੀ ਕਰਨ ਜਾ ਰਹੀ ਹੈ | ਇਸ ਰੋਸ ਪ੍ਰਦਰਸ਼ਨ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਕੌਰ ਜੀਤ ਸਿੰਘ, ਨਰਿੰਦਰ ਸ਼ਰਮਾ, ਅਨੀਤਾ ਰਾਣੀ, ਮੋਨਿਕਾ ਰਾਣੀ, ਮਨਦੀਪ ਸ਼ਰਮਾ ਤੋਂ ਬਿਨਾਂ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਨਹੀਂ ਰਹੇ ਕਾਂਗਰਸ ਦੇ ਸੀਨੀਅਰ ਆਗੂ ਸਾਦਿਕ ਮੰਤਰੀ <br/> ਅਗਲੀ ਖ਼ਬਰ ਫਿਰੋਜ਼ਪੁਰ ਦੇ ਪਰਿਵਾਰ ਦੀ ਕੈਨੇਡਾ 'ਚ ਚਮਕੀ ਕਿਸਮਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।