ਫਿਰੋਜ਼ਪੁਰ, 6 ਨਵੰਬਰ (ਗੁਰਿੰਦਰ ਸਿੰਘ)-ਅਮਨਦੀਪ ਹਸਪਤਾਲ 'ਚ ਵੀਰਵਾਰ ਨੂੰ ਹਸਪਤਾਲ ਦੇ ਡਾਇਰੈਕਟਰ ਤੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਅਵਤਾਰ ਸਿੰਘ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਵੱਡੀ ਗਿਣਤੀ 'ਚ ਮਰੀਜ਼ ਉਨ੍ਹਾਂ ਕੋਲ ਸਲਾਹ ਤੇ ਇਲਾਜ ਲਈ ਪਹੁੰਚੇ ਤੇ ਲਾਭ ਲਿਆ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਫੈਸਿਲਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਨੇ ਦੱਸਿਆ ਕਿ ਡਾ. ਅਵਤਾਰ ਸਿੰਘ ਹਰ ਮਹੀਨੇ ਦੇ ਪਹਿਲੇ ਵੀਰਵਾਰ ਨੂੰ ਫਿਰੋਜ਼ਪੁਰ ਆਉਂਦੇ ਹਨ | ਜਿਸ ਨਾਲ ਫਿਰੋਜ਼ਪੁਰ ਅਤੇ ਆਲ਼ੇ ਦੁਆਲੇ ਦੇ ਖੇਤਰਾਂ ਦੇ ਲੋਕਾਂ ਨੂੰ ਆਪਣੇ ਇਲਾਕੇ 'ਚ ਹੀ ਵਿਸ਼ਵ ਪੱਧਰੀ ਚਿਕਿਤਸਾ ਸੇਵਾਵਾਂ ਦਾ ਲਾਭ ਮਿਲਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਮਰੀਜ਼ਾਂ ਨੂੰ ਹੁਣ ਅੰਮਿ੍ਤਸਰ ਜਾਂ ਹੋਰ ਵੱਡੇ ਸ਼ਹਿਰਾਂ 'ਚ ਜਾਣ ਦੀ ਲੋੜ ਨਹੀਂ ਰਹਿੰਦੀ |