ਬੱਲੂਆਣਾ, 6 ਨਵੰਬਰ (ਜਸਮੇਲ ਸਿੰਘ ਢਿੱਲੋਂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਤਹਿਸੀਲ ਪੱਧਰੀ ਵੱਖ-ਵੱਖ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੋਹਰ (ਲੜਕੇ) ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਕੇਰਾ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ, ਸੁੰਦਰ ਲਿਖਾਈ ਅਤੇ ਲੇਖ ਰਚਨਾ ਮੁਕਾਬਲੇ ਵਿਚ ਭਾਗ ਲਿਆ | ਪੇਂਟਿੰਗ ਮੁਕਾਬਲੇ 'ਚ ਪੂਨਮ ਨੇ ਪਹਿਲਾ ਸਥਾਨ, ਸੁੰਦਰ ਲਿਖਾਈ ਮੁਕਾਬਲੇ 'ਚ ਗਗਨਦੀਪ ਨੇ ਪਹਿਲਾ ਸਥਾਨ ਅਤੇ ਲੇਖ ਰਚਨਾ ਮੁਕਾਬਲੇ 'ਚ ਮਨੀਸ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆ ਅਤੇ ਗਾਈਡ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ |