05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬਲਾਕ ਪ੍ਰਧਾਨ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਨੇ ਪੰਜਾਬ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 21-11-2025
ਠੱਠੀ ਭਾਈ, 20 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਨੇ ਔਰਤਾਂ ਦੇ ਅਧਿਕਾਰਾਂ, ਉਨ੍ਹਾਂ ਦੀ ਰੱਖਿਆ ਤੇ ਨਾਰੀ ਸਸ਼ਕਤੀਕਰਨ ਨਾਲ ਜੁੜੇ ਮੁੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਤੇ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਖ਼ਾਸ ਮੁਲਾਕਾਤ ਕੀਤੀ | ਇਸ ਮਹੱਤਵਪੂਰਨ ਭੇਟ ਦੌਰਾਨ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਨੇ ਹਲਕੇ ਦੀਆਂ ਮਹਿਲਾਵਾਂ ਨੂੰ ਜਾਣ-ਅਣਜਾਣ ਚੁਣੌਤੀਆਂ, ਘਰੇਲੂ ਹਿੰਸਾ, ਸੁਰੱਖਿਆ ਦੀ ਘਾਟ ਤੇ ਸਰਕਾਰੀ ਸਕੀਮਾਂ ਤੱਕ ਪਹੁੰਚ ਨੂੰ ਲੈ ਕੇ ਵਿਸਥਾਰ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਅੱਜ ਦੀ ਲੋੜ ਹੈ ਕਿ ਹਰ ਪੱਧਰ 'ਤੇ ਔਰਤਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਉਹ ਆਪਣਾ ਅਧਿਕਾਰ ਜਾਣ ਕੇ ਨਿਰਭੈ ਜੀਵਨ ਜੀ ਸਕਣ | ਐਮ.ਐਲ.ਏ. ਡਾ. ਅਮਨਦੀਪ ਕੌਰ ਅਰੋੜਾ ਨੇ ਭਰੋਸਾ ਦਿਵਾਇਆ ਕਿ ਹਲਕੇ 'ਚ ਔਰਤਾਂ ਦੀ ਸੁਰੱਖਿਆ ਤੇ ਉਨ੍ਹਾਂ ਦੀ ਭਲਾਈ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਜਾਣਗੇ | ਮੁਲਾਕਾਤ ਉਪਰੰਤ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਮਹਿਲਾ ਵਿੰਗ ਪਿੰਡਾਂ ਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਔਰਤਾਂ ਨੂੰ ਅਧਿਕਾਰਾਂ ਬਾਰੇ ਨਿਗਰਾਨੀ ਕਰੇਗੀ ਤੇ ਉਨ੍ਹਾਂ ਨੂੰ ਉਨ੍ਹਾਂ ਦੀ ਰੱਖਿਆ ਲਈ ਉਪਲਬਧ ਹਰ ਸਹਾਇਤਾ ਨਾਲ ਜੋੜੇਗੀ | ਉਨ੍ਹਾਂ ਕਿਹਾ ਕਿ ਔਰਤਾਂ ਦਾ ਸਸ਼ਕਤੀਕਰਨ ਹੀ ਸਮਾਜ ਦੀ ਮਜ਼ਬੂਤੀ ਦੀ ਨੀਂਹ ਹੈ | ਇਸ ਮੌਕੇ ਬਲਾਕ ਪ੍ਰਧਾਨ ਅਮਨਦੀਪ ਕੌਰ ਅਰੋੜਾ ਦੇ ਪਤੀ ਮੱਖਣ ਸਿੰਘ ਅਰੋੜਾ ਠੱਠੀ ਭਾਈ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਵਾਰਾ ਪਸ਼ੂਆਂ ਦਾ ਸਰਕਾਰ ਜਲਦ ਹੱਲ ਕਰੇ-ਭੇਖਾ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।