04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੋਗਾ ਪੁਲਿਸ ਨੇ ਕਿੱਲੋ ਅਫ਼ੀਮ ਸਮੇਤ ਦੋ ਨੌਜਵਾਨ ਕੀਤੇ ਕਾਬੂ

ਅਜੀਤ ਡੈਸਕ 21-11-2025
ਮੋਗਾ, 20 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਇਕ ਕਿੱਲੋ ਅਫ਼ੀਮ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰ ਲਿਆ | ਇਸ ਸਬੰਧੀ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਵਰੁਣ ਕੁਮਾਰ ਦੀ ਅਗਵਾਈ ਵਿਚ ਜਦ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁਰਜੀਤ ਸਿੰਘ ਪੁੱਤਰ ਹਰਮੀਤ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਫ਼ਤਿਹਗੜ੍ਹ ਪੰਜਤੂਰ ਜੋ ਕਿ ਅਫ਼ੀਮ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਆਪਣੀ ਸਵਿਫ਼ਟ ਕਾਰ 'ਤੇ ਸਵਾਰ ਹੋ ਕੇ ਅਫ਼ੀਮ ਵੇਚਣ ਲਈ ਫ਼ਤਿਹਗੜ੍ਹ ਪੰਜਤੂਰ ਤੋਂ ਮੋਗਾ ਵਿਖੇ ਲੁਹਾਰਾ ਬਾਈਪਾਸ ਰਾਹੀਂ ਨਹਿਰੇ ਨਹਿਰ ਆ ਰਹੇ ਹਨ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਦੋਵਾਂ ਨੌਜਵਾਨਾਂ ਨੂੰ ਅਫ਼ੀਮ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਗਿ੍ਫ਼ਤਾਰ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ |
ਪਿਛਲੀ ਖ਼ਬਰ ਬਿਹਾਰ 'ਚ ਐਨ. ਡੀ. ਏ. ਦੀ ਜਿੱਤ 'ਤੇ ਚਿਰਾਗ ਪਾਸਵਾਨ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਅਵਾਰਾ ਪਸ਼ੂਆਂ ਦਾ ਸਰਕਾਰ ਜਲਦ ਹੱਲ ਕਰੇ-ਭੇਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।