02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕਸਬਾ ਮਮਦੋਟ ਦੀਆਂ ਸੜਕਾਂ ਦੀ ਮੰਦਹਾਲੀ ਖ਼ਿਲਾਫ਼ ਕਿਸਾਨ ਯੂਨੀਅਨ ਵਲੋਂ ਆਵਾਜ਼ ਬੁਲੰਦ <br/>

ਅਜੀਤ ਡੈਸਕ 22-11-2025
ਮਮਦੋਟ, 21 ਨਵੰਬਰ(ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਵਿਖੇ ਪਿਛਲੇ ਸਾਲ ਤੋਂ ਸ਼ੁਰੂ ਹੋਏ ਸੀਵਰੇਜ ਪਾਉਣ ਦੇ ਕੰਮ ਕਾਰਨ ਪੁੱਟੀਆਂ ਗਈਆਂ ਸੜਕਾਂ ਦੀ ਮੰਦਹਾਲੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਬਲਾਕ ਮਮਦੋਟ ਵਲੋਂ ਆਵਾਜ਼ ਬੁਲੰਦ ਕਰਦਿਆਂ ਭਰਵੀਂ ਮੀਟਿੰਗ ਕੀਤੀ ਗਈ | ਇਸ ਸਬੰਧੀ ਸੂਬਾ ਜਨਰਲ ਸਕੱਤਰ ਗੁਰਸੇਵਕ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਨੇ ਦੱਸਿਆ ਕਿ ਸਰਕਾਰ ਦੁਆਰਾ ਬਿਨਾਂ ਲੋੜ ਤੋਂ ਆਪਣੇ ਨਿੱਜੀ ਸਵਾਰਥ ਲਈ ਕਸਬੇ ਵਿਚ ਸੀਵਰੇਜ ਪਾਉਣ ਦੇ ਨਾਮ 'ਤੇ ਸਾਰੇ ਸ਼ਹਿਰ ਦੀਆਂ ਸੜਕਾਂ ਪੁੱਟੀਆਂ ਗਈਆਂ ਸਨ | ਜਿਨ੍ਹਾਂ ਨੂੰ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਬਣਾਇਆ ਜਾ ਰਿਹਾ | ਜਿਸ ਕਾਰਨ ਮਮਦੋਟ ਦੇ ਮੁੱਖ ਬਾਜ਼ਾਰ ਵਾਲੀ ਸੜਕ ਦਾ ਬਹੁਤ ਬੁਰਾ ਹਾਲ ਹੈ ਤੇ ਪਿਛਲੇ ਦੋ ਸਾਲਾਂ ਤੋਂ ਸਥਾਨਕ ਦੁਕਾਨਦਾਰਾਂ ਦਾ ਕੰਮ ਬਿਲਕੁਲ ਠੱਪ ਹੋ ਕੇ ਰਹਿ ਗਿਆ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਸੜਕਾਂ ਦੀ ਮਾੜੀ ਹਾਲਤ ਕਾਰਨ ਇਲਾਕੇ ਦੇ ਲੋਕ ਮਮਦੋਟ ਦੀ ਬਜਾਏ ਹੋਰਨਾਂ ਸ਼ਹਿਰਾਂ ਵੱਲ ਰੁਖ਼ ਕਰ ਗਏ ਹਨ ਅਤੇ ਮਮਦੋਟ ਦੇ ਦੁਕਾਨਦਾਰਾਂ ਦਾ ਕੰਮ ਲਗਭਗ ਖ਼ਤਮ ਹੋਣ ਕਿਨਾਰੇ ਹੈ | ਉਨ੍ਹਾਂ ਦੱਸਿਆ ਕਿ ਜਿਸ ਠੇਕੇਦਾਰ ਕੋਲ ਮਮਦੋਟ ਬਾਜ਼ਾਰ ਦੀਆਂ ਸੜਕਾਂ ਬਣਾਉਣ ਦਾ ਠੇਕਾ ਹੈ | ਉਹ ਬੜੀ ਬੇਪਰਵਾਹੀ ਨਾਲ ਗੂੜ੍ਹੀ ਨੀਂਦ ਸੁੱਤਾ ਪਿਆ ਹੈ ਅਤੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਲੋਕਾਂ ਦੀ ਸਾਰ ਨਹੀਂ ਲੈ ਰਿਹਾ | ਇਸ ਮੌਕੇ ਭਾਰਤੀ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਅਤੇ ਸਬੰਧਿਤ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਮਮਦੋਟ ਬਾਜ਼ਾਰ ਦੀਆਂ ਸੜਕਾਂ ਦਾ ਕੰਮ ਜਲਦ ਸ਼ੁਰੂ ਨਾਂ ਕਰਾਇਆ ਗਿਆ ਤਾਂ ਆਉਂਦੇ ਦਿਨਾਂ ਵਿਚ ਯੂਨੀਅਨ ਵਲੋਂ ਪ੍ਰਸ਼ਾਸਨ ਅਤੇ ਠੇਕੇਦਾਰ ਖ਼ਿਲਾਫ਼ ਪੱਕੇ ਤੌਰ 'ਤੇ ਮੋਰਚਾ ਖੋਲਿ੍ਹਆ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਮਮਦੋਟ ਗੁਰਭੇਜ ਸਿੰਘ ਚੱਠਾ, ਜਨਰਲ ਸਕੱਤਰ ਗੁਰਮੇਲ ਸਿੰਘ, ਦਿਲਬਾਗ ਸਿੰਘ ਫ਼ੌਜੀ,ਬਲਾਕ ਪ੍ਰਧਾਨ ਗੁਰੂਹਰਸਹਾਏ ਗੁਰਮੁੱਖ ਸਿੰਘ ਭੁੱਲਰ, ਬਲਾਕ ਪ੍ਰਧਾਨ ਸ਼ਹਿਰੀ ਰਣਜੀਤ ਸਿੰਘ, ਬਲਾਕ ਪ੍ਰਧਾਨ ਘੱਲ ਖ਼ੁਰਦ, ਸੁਖਦੀਪ ਸਿੰਘ, ਬਲਾਕ ਪ੍ਰਧਾਨ ਮੱਲ੍ਹਾਂ ਵਾਲਾ, ਮਲਕੀਤ ਸਿੰਘ, ਬਲਾਕ ਪ੍ਰਧਾਨ ਮੱਖੂ ਚੰਦਰ ਕੰਧਾਰੀ ਮੌਜੂਦ ਸਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਫਿਰੋਜ਼ਪੁਰ ਸ਼ਹਿਰ ਪਹੁੰਚਣ ਤੇ ਫੈਡਰੇਸ਼ਨ ਮਹਿਤਾ ਨੇ ਕੀਤਾ ਭਰਵਾਂ ਸਵਾਗਤ... ਅਗਲੀ ਖ਼ਬਰ ਐੱਸ.ਸੀ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਸੁਣੀਆਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਪਰਿਵਾਰਾਂ ਦੀਆਂ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।