01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਹਿਲਾ ਉਦਮਤਾ ਦਿਵਸ ਤਹਿਤ ਆਪ ਆਗੂਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 22-11-2025
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਬੀਤੇ ਦਿਨ ਸਰਕਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਜੋਤ ਧਵਨ, ਜੋਨ ਇੰਚਾਰਜ ਜਸਵਿੰਦਰ ਕੌਰ ਅਤੇ ਪੰਜਾਬ ਪ੍ਰਧਾਨ ਵਿਧਾਇਕ ਡਾਕਟਰ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਈ | ਜਿਸ ਵਿਚ ਮਹਿਲਾ ਵਿੰਗ ਦੇ ਨਵੇਂ ਬਣੇ ਬਲਾਕ ਕੋਆਰਡੀਨੇਟਰ ਅਤੇ ਹਲਕਾ ਕੋਆਰਡੀਨੇਟਰ ਮੌਜੂਦ ਸਨ | ਮੀਟਿੰਗ ਵਿਚ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਬੈਠਕ ਦੌਰਾਨ ਹਲਕਾ ਕੋਆਰਡੀਨੇਟਰ ਉਰਮਿਲਾ ਗੁਲ੍ਹਾਟੀ ਨੇ ਹਾਜ਼ਰ ਮਹਿਲਾਵਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਅਪੀਲ ਕੀਤੀ ਕਿ ਹਲਕੇ ਦੇ ਘਰ ਘਰ ਅੰਦਰ ਪਾਰਟੀ ਦੀਆਂ ਨੀਤੀਆਂ ਸਬੰਧੀ ਮਹਿਲਾਵਾਂ ਨੂੰ ਜਾਣੂ ਕਰਵਾਇਆ ਜਾਵੇ | ਇਸ ਮੌਕੇ ਆਗੂ ਇਕਬਾਲ ਸਿੰਘ ਢਿੱਲੋਂ, ਜਰਨੈਲ ਸਿੰਘ, ਭੁਪਿੰਦਰ ਕੌਰ, ਬੂਟਾ ਗੁਲ੍ਹਾਟੀ ਝੋਕ ਹਰੀਹਰ ਅਤੇ ਵੱਡੀ ਸੰਖਿਆ ਵਿਚ ਨਵੇਂ ਬਣੇ ਬਲਾਕ ਕੋਆਰਡੀਨੇਟਰ ਹਾਜ਼ਰ ਸਨ |

ਪਿਛਲੀ ਖ਼ਬਰ ਦਿਹਾਤੀ ਹਲਕੇ ਦੇ ਪਿੰਡਾਂ 'ਚ ਬਣਾਏ ਜਾਣਗੇ ਨਵੇਂ ਹੈਲਥ ਐਂਡ ਵੈਲਨੈੱਸ ਸੈਂਟਰ- ਵਿਧਾਇਕ ਦਹੀਯਾ <br/> ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ 'ਚੋਂ ਕੱਢ ਕੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਨੇ- ਵਿਧਾਇਕ ਕਟਾਰੀਆ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।