06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਰਾਲੀ ਸਾੜਨ 'ਤੇ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 23-11-2025
ਮੱਲਾਂਵਾਲਾ, 22 ਨਵੰਬਰ (ਗੁਰਦੇਵ ਸਿੰਘ)-ਝੋਨੇ ਦੀ ਰਹਿੰਦ-ਖੰੂਹਦ ਪਰਾਲੀ ਸਾੜਨ ਦੇ ਦੋਸ਼ ਹੇਠ ਥਾਣਾ ਮੱਲਾਂਵਾਲਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਜੋਗਿੰਦਰ ਸਿੰਘ ਐੱਸ.ਡੀ.ਓ. ਕਲੱਸਟਰ ਅਫ਼ਸਰ ਮੰਡੀ ਬੋਰਡ ਜ਼ੀਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੰਗਲ ਸਿੰਘ, ਸਵਰਨ ਸਿੰਘ ਵਾਸੀਆਨ ਅਲੀਪੁਰ, ਜੁਗਰਾਜ ਸਿੰਘ ਵਾਸੀ ਠੱਠਾ ਕਿਸ਼ਨ ਸਿੰਘ ਆਪਣੇ ਖੇਤ 'ਚ ਪਰਾਲੀ ਸਾੜ ਰਹੇ ਸੀ | ਕਲੱਸਟਰ ਅਫ਼ਸਰ ਦੀ ਸ਼ਿਕਾਇਤ 'ਤੇ ਥਾਣਾ ਮੱਲਾਂਵਾਲਾ ਪੁਲਿਸ ਨੇ ਉਕਤ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
4 ਗਰਾਮ ਹੈਰੋਇਨ ਸਮੇਤ ਕੀਤਾ ਕਾਬੂ
ਫਿਰੋਜ਼ਪੁਰ, 22 ਨਵੰਬਰ(ਸੁਖਵਿੰਦਰ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ 4 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਰਵਿੰਦਰ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਪਿੰਡ ਸ਼ਹਿਜ਼ਾਦੀ ਥਾਣਾ ਘੱਲ ਖੁਰਦ ਹਾਲ ਵਾਸੀ ਮਾਡਲ ਕਾਲੋਨੀ ਸਤੀਏ ਵਾਲਾ ਥਾਣਾ ਕੁੱਲਗੜ੍ਹੀ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ 4 ਗਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕਦਮਾ ਦਰਜ ਕੀਤਾ |


ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਮਿਲੇ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਣੇ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਆਪ ਸਰਕਾਰ ਵਿਚ ਲਾਵਾਰਸ ਹੋ ਕੇ ਰਹਿ ਗਿਆ ਹੈ ਕਸਬਾ ਮਮਦੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।