06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ 4 ਕਿੱਲੋ ਹੈਰੋਇਨ ਕੀਤੀ ਬਰਾਮਦ

ਅਜੀਤ ਡੈਸਕ 23-11-2025
ਗੁਰੂਹਰਸਹਾਏ, 22 ਨਵੰਬਰ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਅਤੇ ਮੱੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ ਸੰਬੰਧੀ ਵੱਡੀ ਸਫਲਤਾ ਹਾਸਿਲ ਕਰਦਿਆਂ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਨੇ ਸਾਂਝੇ ਆਪ੍ਰੇਸ਼ਨ ਦੌਰਾਨ ਗੁਰੂਹਰਸਹਾਏ ਦੇ ਨਾਲ ਲਗਦੇ ਸਰਹੱਦੀ ਪਿੰਡ ਇੰਸਾ ਪੰਜ ਗਰਾਈ ਤੋਂ 4 ਕਿੱਲੋਗਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਖੇਪ ਨੂੰ ਪਾਕਿਸਤਾਨ ਆਧਾਰਤ ਤਸਕਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀ ਭੇਜਿਆ ਸੀ | ਇਸ ਮੌਕੇ ਗੱਲਬਾਤ ਕਰਦੇ ਹੋਏ ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਡਰੋਨ ਦੀ ਹਰਕਤ ਸੰਬੰਧੀ ਬੀ.ਐੱਸ.ਐੱਫ ਦੇ ਜਵਾਨਾ ਨੂੰ ਪਤਾ ਚੱਲਿਆ ਜਿਸ 'ਤੇ ਕਾਰਵਾਈ ਕਰਦਿਆਂ ਬੀ.ਐੱਸ.ਐੱਫ. ਦੇ ਅਧਿਕਾਰੀਆਂ ਵਲੋਂ ਗੁਰੂਹਰਸਹਾਏ ਪੁਲਿਸ ਨਾਲ ਸੂਚਨਾ ਸਾਂਝੀ ਕੀਤੀ | ਜਿਸ ਤੋਂ ਬਾਅਦ ਡੀ.ਐੱਸ.ਪੀ. ਰਾਜਬੀਰ ਸਿੰਘ ਅਤੇ ਬੀ.ਐੱਸ.ਐੱਫ ਵਲੋਂ ਇੰਸਾ ਪੰਜ ਗਰਾਈ ਦੇ ਪਿੰਡ ਦੇ ਖੇਤਾਂ ਵਿਚ ਸਰਚ ਅਭਿਆਨ ਚਲਾਇਆ ਅਤੇ ਸਰਚ ਅਭਿਆਨ ਦੌਰਾਨ 7 ਪੈਕਟ ਹੈਰੋਇਨ ਬਰਾਮਦ ਹੋਈ | ਡੀ.ਐੱਸ.ਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ 4 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਫੜੀ ਗਈ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ |
ਪਿਛਲੀ ਖ਼ਬਰ ਪੀ.ਯੂ ਇੰਟਰ ਕਾਲਜ ਰੈਸਲਿੰਗ ਟੂਰਨਾਮੈਂਟ 'ਚ ਦੇਵ ਸਮਾਜ ਕਾਲਜ ਦੀਆਂ ਖਿਡਾਰਨਾਂ ਬਣੀਆਂ ਓਵਰ ਆਲ ਚੈਂਪੀਅਨ-ਜਿੱਤੇ 3 ਗੋਲਡ... ਅਗਲੀ ਖ਼ਬਰ ਅਬੋਹਰ ਬੱਸ ਸਟੈਂਡ ਤੋਂ ਬੱਸ ਚੋਰੀ-ਬੱਸ ਡਰਾਈਵਰਾਂ ਅਤੇ ਕੰਡਕਟਰਾਂ 'ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।