06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਰੋਟਰੀ ਕਲੱਬ ਵਲੋਂ ਡੇਰਾ ਸ੍ਰੀ ਭਜਨਗੜ੍ਹ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ 26 ਨੂੰ

ਅਜੀਤ ਡੈਸਕ 23-11-2025
ਗੋਲੂ ਕਾ ਮੋੜ, 22 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ਼੍ਰੀ ਭਜਨਗੜ ਗੋਲੂ ਕਾ ਮੋੜ ਵਿਖੇ ਸੰਤ ਬਾਬਾ ਵਚਨ ਸਿੰਘ ਦੀ ਬਰਸੀ ਦੇ ਸਬੰਧ ਵਿਚ ਰੋਟਰੀ ਕਲੱਬ ਗੁਰੂਹਰਸਹਾਏ ਵਲੋਂ 26 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਤੋਂ 2 ਵਜੇ ਤੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਮੈਂਬਰਾਂ ਨੇ ਦੱਸਿਆ ਡੇਰਾ ਸ਼੍ਰੀ ਭਜਨਗੜ੍ਹ ਦੇ ਸੰਸਥਾਪਕ ਸੰਤ ਬਾਬਾ ਵਚਨ ਸਿੰਘ ਦੀ ਬਰਸੀ ਦੇ ਸਬੰਧ ਵਿਚ ਰੋਟਰੀ ਕਲੱਬ ਗੁਰੂਹਰਸਹਾਏ, ਡੇਰਾ ਭਜਨਗੜ੍ਹ ਬਲੱਡ ਵੈੱਲਫੇਅਰ ਸੋਸਾਇਟੀ ਅਤੇ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ਸਾਂਝੇ ਤੌਰ 'ਤੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਖ਼ੂਨਦਾਨ ਕੈਂਪ ਵਿਚ ਹਲਕਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਖ਼ੂਨਦਾਨ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕਰਨ ਵਾਲੇ ਖ਼ੂਨਦਾਨੀਆਂ ਨੂੰ ਮੈਡਲ ਪਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਰੋਟਰੀ ਇੰਟਰਨੈਸ਼ਨਲ ਦੇ ਅਸਿਸਟੈਂਟ ਗਵਰਨਰ ਸੰਦੀਪ ਕੰਬੋਜ, ਰੋਟਰੀ ਕਲੱਬ ਗੁਰੂਹਰਸਹਾਏ ਦੇ ਪ੍ਰਧਾਨ ਬਲਦੇਵ ਰਾਜ਼ ਥਿੰਦ, ਰੋਟਰੀ ਕਲੱਬ ਗੁਰੂਹਰਸਹਾਏ ਦੇ ਚੇਅਰਮੈਨ ਸਤਪਾਲ ਥਿੰਦ, ਜਨਰਲ ਸਕੱਤਰ ਸਤਪਾਲ ਸਿੰਘ ਸੋਢੀ, ਉਪ ਪ੍ਰਧਾਨ ਹਰਭਜਨ ਲਾਲ, ਡੇਰਾ ਭਜਨਗੜ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਜੈ ਥਿੰਦ, ਉਪ ਪ੍ਰਧਾਨ ਪਵਨ ਪੰਧੂ, ਮੇਰਾ ਪਰਿਵਾਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੰਦੀਪ ਕੰਬੋਜ, ਡਾ. ਜਗਦੀਸ਼ ਲਾਲ, ਸੁਰਜੀਤ ਪੰਧੂ, ਮਹਿੰਦਰਪਾਲ, ਸੁਰੇਸ਼ ਕੁਮਾਰ ਅਤੇ ਅਵਤਾਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਦੀ ਸੂਬਾ ਪੱਧਰੀ ਬੈਠਕ 'ਚ ਅਮਨਦੀਪ ਸਿੰਘ ਆਸ਼ੂ ਬੰਗੜ ਫਿਰੋਜ਼ਪੁਰ ਦਿਹਾਤੀ ਤੋਂ ਹੋਏ ਸ਼ਾਮਿਲ ਅਗਲੀ ਖ਼ਬਰ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਵਿਖੇ ਚੱਲ ਰਹੀ 7 ਦਿਨਾ 'ਯੁਵਾ ਆਪਦਾ ਮਿੱਤਰਾ' ਟਰੇਨਿੰਗ ਸਫਲਤਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।