07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

'ਆਪਣੇ ਨੇਤਾ ਨੂੰ ਜਾਣੋ' ਪ੍ਰੋਗਰਾਮ ਤਹਿਤ ਭਾਰਤੀ ਸੰਸਦ 'ਚ ਗ਼ਰਜੀ ਫ਼ਿਰੋਜ਼ਪੁਰ ਦੀ ਵਿਦਿਆਰਥਣ ਪਵਨਦੀਪ ਕੌਰ

ਅਜੀਤ ਡੈਸਕ 23-11-2025
ਫ਼ਿਰੋਜ਼ਪੁਰ, 22 ਨਵੰਬਰ (ਗੁਰਿੰਦਰ ਸਿੰਘ)-ਹਿੰਦ ਪਾਕਿ ਸਰਹੱਦ ਹੁਸੈਨੀਵਾਲਾ ਦੇ ਨਾਲ ਲੱਗਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੀ 8ਵੀਂ ਜਮਾਤ ਦੀ ਵਿਦਿਆਰਥਣ ਪਵਨਦੀਪ ਕੌਰ ਨੇ 'ਆਪਣੇ ਨੇਤਾ ਨੂੰ ਜਾਣੋ' ਪ੍ਰੋਗਰਾਮ ਤਹਿਤ ਪੰਜਾਬ ਦੀ ਨੁਮਾਇੰਦਗੀ ਕਰਦੇ ਭਾਰਤੀ ਸੰਸਦ ਦਿੱਲੀ ਵਿਚ ਭਾਸ਼ਣ ਦੇ ਕੇ ਜਿੱਥੇ ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ, ਉੱਥੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਪਹਿਲੀ ਵਾਰ ਇਸ ਤਰ੍ਹਾਂ ਦਾ ਮੁਕਾਮ ਹਾਸਲ ਕਰਕੇ ਇਤਿਹਾਸ ਰਚਿਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ, ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਵਿਦਿਆਰਥਣ ਪਵਨਦੀਪ ਕੌਰ ਅਤੇ ਉਸ ਦੇ ਗਾਈਡ ਅਧਿਆਪਕ ਸੁਮਿਤਪਾਲ ਸਿੰਘ ਸੋਢੀ ਸਾਇੰਸ ਮਾਸਟਰ ਨੂੰ ਵਿਲੱਖਣ ਪ੍ਰਾਪਤੀ ਲਈ ਸਨਮਾਨਿਤ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ ਅਤੇ ਉਨ੍ਹਾਂ ਨੂੰ ਇਸ ਉਪਲਬਧੀ 'ਤੇ ਮਾਣ ਹੈ | ਇਸ ਮੌਕੇ ਪਵਨਦੀਪ ਕੌਰ ਵਲੋਂ ਆਪਣੇ ਸਾਇੰਸ ਅਧਿਆਪਕ ਸੁਮਿਤਪਾਲ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੈਨੂੰ ਇੱਥੋਂ ਤੱਕ ਪਹੁੰਚਾਇਆ ਹੈ ਅਤੇ ਉਨ੍ਹਾਂ ਦੀ ਯੋਗ ਅਗਵਾਈ ਨਾਲ ਉਸ ਨੇ ਭਾਰਤੀ ਸੰਸਦ ਵਿਚ ਭਾਸ਼ਣ ਦੇ ਕੇ ਬਹੁਤ ਕੁੱਝ ਸਿੱਖਿਆ ਹੈ ਅਤੇ ਅੱਜ ਸਨਮਾਨ ਪ੍ਰਾਪਤ ਕਰਕੇ ਬਹੁਤ ਖ਼ੁਸ਼ੀ ਮਹਿਸੂਸ ਕਰ ਰਹੀ ਹੈ | ਪਵਨਦੀਪ ਕੌਰ ਨੇ ਸਕੂਲ ਇੰਚਾਰਜ ਅਸ਼ਵਿੰਦਰ ਸਿੰਘ, ਆਪਣੇ ਮਾਤਾ ਪਿਤਾ ਅਤੇ ਸਾਰੇ ਸਕੂਲ ਸਟਾਫ਼ ਦਾ ਵੀ ਧੰਨਵਾਦ ਕੀਤਾ | ਪਵਨਦੀਪ ਦੇ ਗਾਈਡ ਅਧਿਆਪਕ ਸੁਮਿਤਪਾਲ ਸਿੰਘ ਸੋਢੀ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਵਿਚੋਂ ਸੰਸਦ ਵਿਚ ਬੋਲਣ ਵਾਲੀ ਪਵਨਦੀਪ ਕੌਰ ਪਹਿਲੀ ਸਕੂਲੀ ਵਿਦਿਆਰਥਣ ਹੈ ਜਿਸ ਨੰੂ ਲੋਕ ਸਭਾ ਸਪੀਕਰ ਓਮ ਬਿਰਲਾ ਪਾਸੋਂ ਸਨਮਾਨ ਪ੍ਰਾਪਤ ਹੋਇਆ ਹੈ | ਉਨ੍ਹਾਂ ਕਿਹਾ ਕਿ ਉਹ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਵਲੋਂ ਕੀਤੇ ਗਏ ਵਿਸ਼ੇਸ਼ ਸਨਮਾਨ ਲਈ ਬਹੁਤ ਧੰਨਵਾਦੀ ਹਨ | ਇਸ ਮੌਕੇ ਸੁਖਚੈਨ ਸਿੰਘ ਸਟੈਨੋ ਅਤੇ ਦਫ਼ਤਰੀ ਸਟਾਫ਼ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਰਣਜੀਤ ਕੌਰ ਮਹਿਲਾ ਵਿੰਗ ਦੀ ਬਲਾਕ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਅਸੀਸਪ੍ਰੀਤ ਸਿੰਘ ਸਾਈਾਆਵਾਲਾ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕ ਨਿਸ਼ਕਾਮ ਸੇਵਾ ਦੀ ਮਿਸਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।