08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸਿੰਘ ਸਭਾ ਵਿਖੇ ਸਾਲਾਨਾ ਦੂਖ ਨਿਵਾਰਨ ਕੈਂਪ 26 ਤੋਂ - ਤਿਆਰੀਆਂ ਜ਼ੋਰਾਂ 'ਤੇ

ਅਜੀਤ ਡੈਸਕ 23-11-2025
ਜਲਾਲਾਬਾਦ,22ਨਵੰਬਰ(ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ 37ਵਾਂ ਦੁੱਖ ਨਿਵਾਰਨ ਅਤੇ ਨਾਮ ਜਾਪ ਕਥਾ ਕੀਰਤਨ ਸਮਾਗਮ 26 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ¢ ਇਸ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜ ਦਿਨਾਂ ਦੇ ਇਸ ਸਮਾਗਮ ਵਿਚ ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰਦੀਆਂ ਹਨ ਅਤੇ ਇਸ ਵਾਰ ਵੀ ਸਮਾਗਮ ਵਿਚ ਉੱਚ ਕੋਟੀ ਦੇ ਮਹਾਂਪੁਰਖ ਗਿਆਨੀ ਢਾਡੀ ਅਤੇ ਕੀਰਤਨੀ ਜਥੇ ਪਹੁੰਚ ਰਹੇ ਹਨ¢ ਉਨ੍ਹਾਂ ਦੱਸਿਆ ਕਿ ਕੈਂਪ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਸੰਗਤਾਂ ਬਹੁਤ ਸਹਿਯੋਗ ਕਰ ਰਹੀਆਂ ਹਨ¢ ਇਸ ਵਾਰ ਸਿੰਘ ਸਾਹਿਬ ਗਿਆਨੀ ਗੁਰਮੰਦਰ ਸਿੰਘ, ਗ੍ਰੰਥੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਜਗਤਾਰ ਸਿੰਘ , ਸਿੰਘ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਭਾਈ ਦਵਿੰਦਰ ਸਿੰਘ ਸੋਹਾਣਾ ਸਾਹਿਬ ਮੋਹਾਲੀ ਆਦਿ ਤੋਂ ਇਲਾਵਾ ਵੱਖ-ਵੱਖ ਰਾਗੀ ਜੱਥੇ ਸੰਗਤਾਂ ਦੇ ਰੂਬਰੂ ਹੋਣਗੇ ਅਤੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ¢ ਪ੍ਰਬੰਧਕਾਂ ਨੇ ਸਭ ਸੰਗਤਾਂ ਨੂੰ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲੈਣ ਦੀ ਬੇਨਤੀ ਕੀਤੀ¢
ਪਿਛਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਸੁਖਚੈਨ ਸਿੰਘ ਬੰਡਾਲਾ ਬਲਾਕ ਪ੍ਰਧਾਨ ਅਤੇ ਰਣਜੀਤ ਸਿੰਘ ਬੰਡਾਲਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।