08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 25 ਨੂੰ

ਅਜੀਤ ਡੈਸਕ 23-11-2025
ਅਬੋਹਰ, 22 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਸੁੰਦਰ ਨਗਰੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਨੌਵੀਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਪ੍ਰਧਾਨ ਰਣਜੀਤ ਸਿੰਘ ਅਤੇ ਮੀਤ ਪ੍ਰਧਾਨ ਸਵਰਨ ਸਿੰਘ ਨੇ ਦੱਸਿਆ ਕਿ 25 ਨਵੰਬਰ ਮੰਗਲਵਾਰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਭਾਈ ਜਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਰਾਜਦੀਪ ਸਿੰਘ ਮੋਗੇ ਵਾਲੇ ਉਚੇਚੇ ਤੌਰ 'ਤੇ ਸ਼ਾਮਿਲ ਹੋ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ ਜਦ ਕਿ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਰਾਮ ਸਿੰਘ ਵੀ ਸੰਗਤਾਂ ਨਾਲ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਸਮਾਗਮ ਵਿਚ ਇਲਾਕੇ ਦੀਆਂ ਸਮੂਹ ਸੰਸਥਾਵਾਂ ਤੋਂ ਇਲਾਵਾ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ, ਸ਼੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਜਗਜੀਤ ਸਿੰਘ ਜੱਗਾ, ਦਲਜੀਤ ਸਿੰਘ ਗੋਂਦਾ, ਹਰਜਿੰਦਰ ਸਿੰਘ ਨਾਮਧਾਰੀ, ਬਲਦੇਵ ਸਿੰਘ, ਸਰਦੂਲ ਸਿੰਘ, ਨਛੱਤਰ ਸਿੰਘ ਕਲਸੀ, ਜਸਬੀਰ ਸਿੰਘ, ਮਨਜੀਤ ਸਿੰਘ, ਜਤਿੰਦਰ ਸਿੰਘ ਭੁੱਲਰ, ਬਲਵਿੰਦਰ ਸਿੰਘ, ਮਾਸਟਰ ਰਸ਼ਪਾਲ ਸਿੰਘ, ਗੁਰਵਿੰਦਰ ਸਿੰਘ ਵਿਪਨ, ਸੁਰਿੰਦਰ ਸਿੰਘ ਚਲਾਣਾ, ਰਜਿੰਦਰ ਸਿੰਘ ਐਧਨ, ਕੁਲਵਿੰਦਰ ਸਿੰਘ ਔਲਖ, ਜਸ਼ਨਦੀਪ ਸਿੰਘ ਆਦਿ ਪ੍ਰਬੰਧਕ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਮੰਤਰੀ ਜਿਆਣੀ ਨੇ ਝਾੜੂ ਲਗਾ ਕੇ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਦੀ ਹੋਲਸੇਲ ਕੈਮਿਸਟ ਐਸੋਸੀਏਸ਼ਨ ਨੇ ਅਰੁਣ ਨਾਰੰਗ ਦੇ ਜਨਮ ਦਿਨ 'ਤੇ ਲਗਾਇਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।