08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਾਬਕਾ ਮੰਤਰੀ ਜਿਆਣੀ ਨੇ ਝਾੜੂ ਲਗਾ ਕੇ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ

ਅਜੀਤ ਡੈਸਕ 23-11-2025
ਫ਼ਾਜ਼ਿਲਕਾ, 22 ਨਵੰਬਰ (ਅਮਰਜੀਤ ਸ਼ਰਮਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਫ਼ਾਜ਼ਿਲਕਾ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਹੋਈ | ਗਊਸ਼ਾਲਾ ਰੋਡ ਸਥਿਤ ਸ੍ਰੀ ਗੁਰਦੁਆਰਾ ਸਿੰਘ ਸਭਾ ਵਿਚ ਆਯੋਜਿਤ ਪ੍ਰੋਗਰਾਮ ਦੀ ਪ੍ਰਧਾਨਗੀ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਕੀਤੀ | ਇਸ ਦੌਰਾਨ ਪਾਰਟੀ ਵਰਕਰਾਂ ਨੇ ਝਾੜੂ ਚੁੱਕ ਕੇ ਸਫ਼ਾਈ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ | ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਨੇ 350ਵੇਂ ਸ਼ਹੀਦੀ ਵਰ੍ਹੇ 'ਤੇ ਸੇਵਾ ਦਾ ਸੰਕਲਪ ਲਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਅਤੇ ਆਗੂ ਪੂਰੇ ਇਕ ਸਾਲ ਤੱਕ ਸਫ਼ਾਈ ਮੁਹਿੰਮ, ਖ਼ੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਵਰਗੇ ਸਮਾਜਿਕ ਸੇਵਾ ਕਾਰਜਾਂ ਵਿਚ ਸਰਗਰਮੀ ਨਾਲ ਭਾਗ ਲੈਣਗੇ | ਇਸ ਦੀ ਰਸਮੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਤੋਂ ਕੀਤੀ ਗਈ ਹੈ | ਸਾਬਕਾ ਮੰਤਰੀ ਨੇ ਕਿਹਾ ਕਿ ਫ਼ਾਜ਼ਿਲਕਾ ਵਿਚ ਇਹ ਮੁਹਿੰਮ ਸ੍ਰੀ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਪਾਰਟੀ ਵਰਕਰ ਗਲੀ-ਗਲੀ ਅਤੇ ਮੁਹੱਲਿਆਂ ਵਿਚ ਸਫ਼ਾਈ ਪ੍ਰੋਗਰਾਮ ਆਯੋਜਿਤ ਕਰਨਗੇ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕੇਵਲ ਸਫ਼ਾਈ ਸੇਵਕਾਂ ਦਾ ਸਾਥ ਦੇਣ ਤੱਕ ਸੀਮਤ ਨਹੀਂ ਰਹੇਗੀ, ਬਲਕਿ ਖ਼ੂਨਦਾਨ ਅਤੇ ਸਿਹਤ ਕੈਂਪਾਂ ਦੇ ਮਾਧਿਅਮ ਨਾਲ ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਇਆ ਜਾਵੇਗਾ | ਜਿਆਣੀ ਨੇ ਕਿਹਾ ਕਿ ਸੇਵਾ ਧਰਮ ਨਿਭਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਨੇਤਾ ਲਗਾਤਾਰ ਸਰਗਰਮ ਰਹਿਣਗੇ |
ਪਿਛਲੀ ਖ਼ਬਰ ਬੀਬੀ ਰਜਿੰਦਰ ਕੌਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਕੌਮੀ ਕਨਵੀਨਰ ਨਿਯੁਕਤ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।