08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬੀਬੀ ਰਜਿੰਦਰ ਕੌਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਕੌਮੀ ਕਨਵੀਨਰ ਨਿਯੁਕਤ

ਅਜੀਤ ਡੈਸਕ 23-11-2025
ਅਬੋਹਰ, 22 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਬੱਲੂਆਣਾ ਹਲਕੇ ਦੇ ਕਾਂਗਰਸ ਇੰਚਾਰਜ ਬੀਬੀ ਰਜਿੰਦਰ ਕੌਰ ਨੂੰ ਕਾਂਗਰਸ ਹਾਈਕਮਾਂਡ ਵਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਜਿਸ ਤਹਿਤ ਪਾਰਟੀ ਵਲੋਂ ਬੀਬੀ ਰਜਿੰਦਰ ਕੌਰ ਨੂੰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਕੌਮੀ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਬੀਬੀ ਰਜਿੰਦਰ ਕੌਰ ਨੇ ਪਾਰਟੀ ਹਾਈਕਮਾਂਡ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਲਗਾਤਾਰ ਜ਼ਮੀਨੀ ਪੱਧਰ 'ਤੇ ਪਾਰਟੀ ਵਰਕਰਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਦੇ ਆ ਰਹੇ ਹਨ | ਜਿਸ ਤਹਿਤ ਹਾਈਕਮਾਨ ਨੇ ਉਨ੍ਹਾਂ ਦੇ ਕੰਮਾਂ ਨੂੰ ਦੇਖਦੇ ਹੋਏ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦਾ ਕੌਮੀ ਕਨਵੀਨਰ ਨਿਯੁਕਤ ਕੀਤਾ ਹੈ | ਉਨ੍ਹਾਂ ਪਾਰਟੀ ਹਾਈਕਮਾਨ ਨੂੰ ਵਿਸ਼ਵਾਸ ਦਵਾਇਆ ਕਿ ਉਹ ਹੋਰ ਜੋਸ਼ ਨਾਲ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਯਕੀਨਨ ਪੰਜਾਬ ਵਿਚ ਹੋਣ ਜਾ ਰਹੀਆਂ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਹੋਰ ਚੰਗਾ ਪ੍ਰਦਰਸ਼ਨ ਕਰੇਗੀ | ਉਨ੍ਹਾਂ ਦੀ ਨਿਯੁਕਤੀ 'ਤੇ ਅਬੋਹਰ ਅਤੇ ਬੱਲੂਆਣਾ ਕਾਂਗਰਸ ਦੇ ਆਗੂਆਂ ਵਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਜਿਸ ਤਹਿਤ ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ, ਬਲਾਕ ਬੱਲੂਆਣਾ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ, ਬਲਾਕ ਬਹਾਵਵਾਲਾ ਪ੍ਰਧਾਨ ਰਜਿੰਦਰ ਪੂਨੀਆ, ਸਾਬਕਾ ਸਰਪੰਚ ਯੋਗੇਸ਼ ਸਹਾਰਨ, ਸੰਦੀਪ ਕੰਬੋਜ ਬੱਲੂਆਣਾ, ਆਦਿ ਆਗੂਆਂ ਵਲੋਂ ਲਗਾਤਾਰ ਬੀਬੀ ਰਜਿੰਦਰ ਕੌਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਈ ਪੂਜਾ ਲੂਥਰਾ ਸਚਦੇਵਾ-ਕਈ ਪਰਿਵਾਰਾਂ ਨੂੰ ਦਿੱਤੇ ਮਾਲੀ ਸਹਾਇਤਾ ਦੇ ਚੈੱਕ ਅਗਲੀ ਖ਼ਬਰ ਸਾਬਕਾ ਮੰਤਰੀ ਜਿਆਣੀ ਨੇ ਝਾੜੂ ਲਗਾ ਕੇ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।