08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜੋਤੀ ਬੀ.ਐੱਡ. ਕਾਲਜ 'ਚ ਕਰਵਾਇਆ ਧਾਰਮਿਕ ਸਮਾਗਮ

ਅਜੀਤ ਡੈਸਕ 23-11-2025
ਫ਼ਾਜ਼ਿਲਕਾ, 22 ਨਵੰਬਰ (ਅਮਰਜੀਤ ਸ਼ਰਮਾ)-ਜੋਤੀ ਬੀ.ਐਡ. ਕਾਲਜ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ 'ਤੇ ਕਾਲਜ ਦੇ ਪਿ੍ੰਸੀਪਲ ਡਾ. ਅਨੀਤਾ ਅਰੋੜਾ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਠਕਰਾਲ, ਸਕੱਤਰ ਡਾ. ਰੌਸ਼ਨ ਲਾਲ ਠੱਕਰ, ਸੇਵਾਮੁਕਤ ਪ੍ਰੋਫੈਸਰ ਸਤਪਾਲ ਗੁਪਤਾ, ਸੁਭਾਸ਼ ਅਰੋੜਾ, ਸਮੂਹ ਸਟਾਫ਼, ਵਿਦਿਆਰਥੀ ਆਦਿ ਵੀ ਸ਼ਾਮਲ ਹੋਏ | ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ ਭਾਈ ਗੁਰਵਿੰਦਰ ਸਿੰਘ ਸ਼ੇਰਾ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਗੁਰੂ ਸਾਹਿਬ ਜੀ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਕਾਲਜ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੀ ਅਰਦਾਸ ਕੀਤੀ ਗਈ | ਇਸ ਤੋਂ ਬਾਅਦ ਲੰਗਰ ਦਾ ਆਯੋਜਨ ਵੀ ਕੀਤਾ ਗਿਆ | ਇਸ ਮੌਕੇ 'ਤੇ ਪਿੰ੍ਰਸੀਪਲ ਡਾ. ਅਨੀਤਾ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਵਿਦਿਆਰਥੀ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਦੇ ਹੋਏ ਗੁਰਬਾਣੀ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਯਤਨ ਕਰਨ | ਅੰਤ ਵਿਚ ਭਾਈ ਗੁਰਵਿੰਦਰ ਸਿੰਘ ਸ਼ੇਰਾ ਵਲੋਂ ਪਿ੍ੰਸੀਪਲ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਝੂਠੀ ਵਾਹੋ ਵਾਹੀ ਛੱਡ ਅਬੋਹਰ ਲਈ ਦੂਸਰੇ ਸ਼ਹਿਰਾਂ ਜਿੰਨੀ ਗਰਾਂਟ ਜਾਰੀ ਕਰਵਾਉਣ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ-ਵਿਧ... ਅਗਲੀ ਖ਼ਬਰ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਈ ਪੂਜਾ ਲੂਥਰਾ ਸਚਦੇਵਾ-ਕਈ ਪਰਿਵਾਰਾਂ ਨੂੰ ਦਿੱਤੇ ਮਾਲੀ ਸਹਾਇਤਾ ਦੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।