09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕੱਚੇ ਬਿਜਲੀ ਕਾਮਿਆਂ ਵਲੋਂ ਸੰਘਰਸ਼ ਦੀ ਰੂਪ ਰੇਖਾ ਸਬੰਧੀ ਮੀਟਿੰਗ <br/>

ਬਿਜਲੀ ਦਫ਼ਤਰ ਕੈਂਪਸ ਵਿਖੇ ਸਬ ਡਿਵੀਜ਼ਨ ਮੀਟਿੰਗ ਵਿੱਚ ਭਾਗ ਲੈ ਰਹੇ ਠੇਕਾ ਭਰਤੀ ਕਾਮੇ¢ ਤਸਵੀਰ: ਗੁਰਦਰਸ਼ਨ ਲੁੱਧੜ <br/> 23-11-2025
ਨਥਾਣਾ, 22 ਨਵੰਬਰ (ਗੁਰਦਰਸ਼ਨ ਲੁੱਧੜ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੀ.ਐਸ. ਟੀ.ਸੀ. ਐਲ ਠੇਕਾ ਭਰਤੀ ਵਰਕਰ ਯੂਨੀਅਨ ਸਬ ਡਵੀਜ਼ਨ ਨਥਾਣਾ ਦੀ ਮੀਟਿੰਗ ਇਕਾਈ ਪ੍ਰਧਾਨ ਗਗਨਦੀਪ ਸਿੰਘ, ਅਨਿਲ ਕੁਮਾਰ ਅਤੇ ਗੁਰਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਵਿਚਾਰ ਚਰਚਾ ਕੀਤੀ ਗਈ ਅਤੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਬਿਜਲੀ ਸੋਧ ਬਿੱਲ 2025 ਵਿਰੁੱਧ ਹੋ ਰਹੇ ਸੰਘਰਸ਼ ਦੀ ਭਰਵੀਂ ਹਮਾਇਤ ਦਾ ਫੈਸਲਾ ਕੀਤਾ ਗਿਆ¢ ਜਥੇਬੰਦਕ ਆਗੂਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 2, 3 ਅਤੇ 4 ਦਸੰਬਰ ਨੂੰ ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਭਰਤੀ ਮੁਲਾਜ਼ਮ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਲਈ ਸਮੂਹ ਸਰਕਾਰੀ ਵਿਭਾਗਾਂ ਦੇ ਗੇਟਾਂ ਅੱਗੇ ਧਰਨੇ ਲਗਾਉਣਗੇ¢

ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ <br/> ਅਗਲੀ ਖ਼ਬਰ ਕਮਿਊਨਿਸਟ ਪਾਰਟੀ ਮਾਓਵਾਦੀ ਆਗੂਆਂ, ਕਮੇਟੀ ਮੈਂਬਰਾਂ ਨੂੰ ਪੁਲਿਸ ਮੁਕਾਬਲਿਆਂ ਦੇ ਨਾਂ ਥੱਲੇ੍ਹ ਮਾਰਨ ਦੀ ਨਿਖੇਧੀ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।