09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗਾਡਵਿਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-17 ਸਕੂਲ ਸਟੇਟ ਸਾਫਟਬਾਲ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 23-11-2025
ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀਆਂ ਪ੍ਰਾਪਤੀਆਂ ਨਾਲ ਇਲਾਕੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦੀ ਜਾਰੀ ਪ੍ਰਕਿਰਿਆ ਤਹਿਤ ਹੁਣ ਸਕੂਲ ਦੇ ਖਿਡਾਰੀਆਂ ਨੇ ਸੰਗਰੂਰ ਵਿਚ ਹੋਈਆਂ ਅੰਡਰ-17 ਸਕੂਲ ਸਟੇਟ ਸਾਫਟਬਾਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪਛਾਣ ਬਣਾਈ ਹੈ | ਸਕੂਲ ਵਾਪਸ ਆਉਣ 'ਤੇ ਇਨ੍ਹਾਂ ਜੇਤੂ ਖਿਡਾਰੀਆਂ ਅਤੇ ਕੋਚ ਦਾ ਮੈਨੇਜਿੰਗ ਕਮੇਟੀ ਮੈਡਮ ਲਖਵਿੰਦਰ ਕੌਰ ਬਰਾੜ, ਪਿ੍ੰਸੀਪਲ ਅਭਿਲੇਖ ਸ਼ਰਮਾ ਅਤੇ ਸਮੁੱਚੇ ਸਟਾਫ਼ ਵਲੋਂ ਸਵਾਗਤ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੋਚ ਮੋਹਿਤ ਨੇ ਦੱਸਿਆ ਕਿ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਦੀ ਅਗਵਾਈ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਸਕੂਲ ਦੇ ਪੰਜ ਸਾਫਟਬਾਲ ਖਿਡਾਰੀਆਂ ਸਿਧਾਰਥ, ਸੱਤਿਆ, ਸੂਰਜ, ਸ਼ੁਭਦੀਪ ਸਿੰਘ, ਅਰਸ਼ਦੀਪ ਅਤੇ ਮੋਹਿਤ ਨੇ ਸਾਫਟਬਾਲ ਕੋਚ ਗੁਰਲਾਲ ਸਿੰਘ ਦੀ ਨਿਗਰਾਨੀ ਹੇਠ ਪੰਜਾਬ ਟੀਮ ਵਿਚ ਖੇਡ ਕੇ ਖੇਤਰ ਦੀ ਪ੍ਰਤੀਨਿਧਤਾ ਕੀਤੀ | ਸਾਫਟਬਾਲ ਕੋਚ ਗੁਰਲਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਸੰਗਰੂਰ ਵਿਚ ਹੋਈਆਂ ਅੰਡਰ-17 ਸਕੂਲ ਸਟੇਟ ਸਾਫਟਬਾਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਇਸ ਮੌਕੇ 'ਤੇ ਜੇਤੂ ਖਿਡਾਰੀਆਂ ਅਤੇ ਕੋਚ ਦਾ ਸਵਾਗਤ ਕਰਦਿਆਂ ਪ੍ਰਬੰਧਕ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਹਮੇਸ਼ਾ ਹਰ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ, ਸਕੂਲ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਵਿਦਿਆਰਥੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਅਤੇ ਪ੍ਰੇਰਿਤ ਕਰਨ ਤੋਂ ਕਦੇ ਪਿੱਛੇ ਨਹੀਂ ਹਟੀ ਹੈ ਅਤੇ ਭਵਿੱਖ ਵਿਚ ਵੀ ਕਦੇ ਨਹੀਂ ਹਟੇਗੀ | ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸਾਡੇ ਸਕੂਲ ਦਾ ਹਰ ਵਿਦਿਆਰਥੀ ਪ੍ਰਤਿਭਾਸ਼ਾਲੀ ਹੈ ਅਤੇ ਉਸ ਵਿਚ ਵਿਸ਼ੇਸ਼ ਪ੍ਰਤਿਭਾ ਹੈ | ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਗੋਪਾਲ ਧਾਮ ਗਊਸ਼ਾਲਾ ਵਿਖੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।