28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਗੁਰਦੁਆਰਿਆਂ 'ਚ ਸਮਾਗਮ <br/>

ਅਜੀਤ ਡੈਸਕ 26-11-2025

ਫਿਰੋਜ਼ਪੁਰ, 25 ਨਵੰਬਰ(ਸੁਖਵਿੰਦਰ ਸਿੰਘ)-ਜ਼ਿਲੇ੍ਹ ਭਰ ਵਿਚ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਨਾਲ ਅਲੱਗ-ਅਲੱਗ ਗੁਰਦੁਆਰਾ ਸਾਹਿਬ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਭਾਈ ਹਾਕਮ ਸਿੰਘ ਦੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਮੱਖੂ ਗੇਟ ਸਥਿਤ ਗੁਰਦੁਆਰਾ ਭਾਈ ਹਾਕਮ ਸਿੰਘ ਵਿਖੇ ਵਿਸ਼ੇਸ਼ ਸਮਾਗਮ ਤਹਿਤ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ | ਇਨ੍ਹਾਂ ਦੀਵਾਨਾਂ ਵਿਚ ਭਾਈ ਰਣਜੀਤ ਸਿੰਘ ਦੇ ਜਥੇ ਵਲੋਂ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਆਪਣੇ ਸੰਬੋਧਨ ਵਿਚ ਗੁਰਦੁਆਰਾ ਸਾਹਿਬ ਦੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਜਿੱਥੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸਾਥੀ ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਲਾਸਾਨੀ ਸ਼ਹਾਦਤ ਅਤੇ ਮਨੁੱਖਤਾ ਲਈ ਕੀਤੇ ਪਰਉਪਕਾਰ ਬਾਰੇ ਚਾਨਣਾ ਪਾਇਆ | ਇਸ ਤੋਂ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਸਮਾਗਮ ਵਿਚ ਬਾਬਾ ਮੁਖ਼ਤਿਆਰ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ ਬਾਵਾ, ਪ੍ਰਗਟ ਸਿੰਘ, ਸੁਖਬੀਰ ਸਿੰਘ ਸੰਧੂ, ਬਲਵਿੰਦਰ ਸਿੰਘ, ਅਨੂਪ ਸਿੰਘ, ਸੁਖਦੇਵ ਸਿੰਘ, ਪਿੱਪਲ ਸਿੰਘ ਸਿੱਧੂ, ਗੁਰਨਾਮ ਸਿੰਘ, ਅੰਮਿ੍ਤ ਪਾਲ ਸਿੰਘ, ਹਰਪਿੰਦਰ ਸਿੰਘ, ਜੀਵਨ ਸਿੰਘ ਅਤੇ ਹੋਰ ਕਈ ਸੰਗਤਾਂ ਹਾਜ਼ਰ ਸਨ | ਗੁਰਦੁਆਰਾ ਮਾਈ ਰਾਮ ਦੇਵੀ ਦੇ ਗ੍ਰੰਥੀ ਅਵਤਾਰ ਸਿੰਘ ਫ਼ੌਜੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਉਤਸ਼ਾਹ, ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਈ ਰਾਮ ਦੇਵੀ ਦਿੱਲੀ ਗੇਟ ਫਿਰੋਜ਼ਪੁਰ ਸ਼ਹਿਰ 'ਚ ਮਨਾਇਆ ਗਿਆ | ਜਿਸ ਵਿਚ ਪਿਛਲੇ ਇਕ ਮਹੀਨੇ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨੌਵੇਂ ਮਹੱਲੇ ਦੇ ਸਲੋਕ ਸੰਗਤਾਂ ਵਲੋਂ ਗਾਇਣ ਕੀਤੇ ਜਾ ਰਹੇ ਸਨ | ਜਿਨ੍ਹਾਂ ਦੇ ਅੱਜ ਸ਼ਹੀਦੀ ਪੁਰਬ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਦੇ ਨਾਲ ਸੰਪੂਰਨਤਾ ਕੀਤੀ ਗਈ | ਇਸ ਤੋਂ ਉਪਰੰਤ ਰਾਗੀ ਢਾਡੀ ਜਥਿਆਂ ਵਲੋਂ ਗੁਰਬਾਣੀ ਦੀ ਅੰਮਿ੍ਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਮੁਖਵਾਕ ਤਾੋ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸੇ ਤਰ੍ਹਾਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਧੰਨ ਧੰਨ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਰਾਗੀ-ਢਾਡੀ ਜਥਿਆਂ ਨੇ ਆਪਣੇ ਰਸ ਭਿੰਨੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਅਰਦਾਸ ਅਤੇ ਮੁੱਖ ਵਾਕ ਤੋਂ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਕਮੇਟੀ ਦੇ ਸਕੱਤਰ ਕੁਲਦੀਪ ਸਿੰਘ ਨੰਢਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਅਤੇ ਕੁਰਬਾਨੀਆਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਅਧਿਆਪਕਾ ਪਰਮਜੀਤ ਕੌਰ ਨੇ ਅੰਤਰ-ਰਾਸ਼ਟਰੀ ਮਾਸਟਰ ਖੇਡਾਂ 'ਚ ਤਿੰਨ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।