28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਕੈਨੇਡਾ ਭੇਜਣ ਦੇ ਨਾਂਅ 'ਤੇ 25 ਲੱਖ ਰੁਪਏ ਦੀ ਠੱਗੀ, 4 ਨਾਮਜ਼ਦ

ਅਜੀਤ ਡੈਸਕ 26-11-2025
ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਲੜਕੀ ਨੂੰ ਕੈਨੇਡਾ ਭੇਜਣ ਦੇ ਨਾਮ 'ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇਕ ਅÏਰਤ ਸਮੇਤ ਚਾਰ ਵਿਅਕਤੀਆਂ ਨੂੰ ਸਾਜ਼ਿਸ਼ ਦੇ ਤਹਿਤ ਧੋਖਾਧੜੀ ਦੇ ਕੇਸ ਵਿਚ ਨਾਮਜ਼ਦ ਕੀਤਾ ਹੈ | ਪੂਨਮ ਅਰੋੜਾ ਪਤਨੀ ਰਵੀ ਕਾਂਤ ਅਰੋੜਾ ਵਾਸੀ ਵਾਰਡ ਨੰ. 13 ਅਗਰਵਾਲ ਸਟਰੀਟ, ਜ਼ੀਰਾ ਨੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਉਹਨਾਂ ਦੀ ਲੜਕੀ ਨੂੰ ਪੱਕੇ ਤੌਰ 'ਤੇ ਕੈਨੇਡਾ ਭੇਜਣ ਦੇ ਨਾਮ 'ਤੇ ਸਾਜ਼ਿਸ਼ ਦੇ ਤਹਿਤ ਦੋਸ਼ੀ ਗੁਰਪ੍ਰੀਤ ਸਿੰਘ ਪੁਰਬਾ ਉਰਫ਼ ਕਾਕਾ ਪੁੱਤਰ ਹਰਭਜਨ ਸਿੰਘ, ਉਸ ਦੀ ਪਤਨੀ ਸਿਮਰਨਜੀਤ ਕੌਰ ਵਾਸੀਆਨ ਨੇੜੇ ਨਿਮਾਜ਼ੀ ਚਿਸ਼ਤੀ,ਨਾਨਕ ਨਗਰੀ, ਟੈਂਕੀ ਵਾਲੀ ਗਲੀ ਮੋਗਾ, ਹਾਲ ਵਾਸੀ ਕੈਨੇਡਾ, ਅਰਸ਼ਦੀਪ ਗਰਚਾ ਅਤੇ ਅਨਮੋਲ ਗਰਚਾ ਪੁੱਤਰਾਨ ਜਗਸੀਰ ਗਰਚਾ ਵਾਸੀ ਗਲੀ ਨੰਬਰ 3-1,2 ਢਿੱਲੋਂ ਨਗਰ ਲੁਹਾਰਾ ਲੁਧਿਆਣਾ, ਹਾਲ ਵਾਸੀ ਕੈਨੇਡਾ ਨੇ 25 ਲੱਖ ਰੁਪਏ ਦੀ ਠੱਗੀ ਮਾਰੀ ਹੈ | ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਪੂਨਮ ਅਰੋੜਾ ਦੇ ਬਿਆਨ ਦੇ ਆਧਾਰ 'ਤੇ ਉਕਤ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਠੱਗੀ ਮਾਰਨ ਦੇ ਦੋਸ਼ ਵਿਚ ਵੱਖ-ਵੱਖ ਧਰਾਵਾਂ ਦੇ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਰਗਾੜੀ ਨਿਵਾਸੀ ਸਾਬਕਾ ਪੰਚ ਸੋਹਣ ਸਿੰਘ ਗੋਂਦਾਰਾ ਨਮਿਤ ਸ਼ਰਧਾਂਜ਼ਲੀ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।