ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਸ਼ਾਲੀਨ ਨੇ ਰਾਜ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿੰ੍ਰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਵਿਦਿਆਰਥੀ ਸ਼ਾਲੀਨ ਵਲੋਂ ਅੰਡਰ-17 ਵਰਗ ਦੇ 75+ ਕਿੱਲੋਗਰਾਮ ਭਾਗ ਵਰਗ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ ਹੈ | ਇਸ ਮਹਾਨ ਪ੍ਰਾਪਤੀ 'ਤੇ ਮਾਣ ਹੈ ਅਤੇ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਕੋਚ ਸਵਰਨ ਸਿੰਘ, ਬਖ਼ਸ਼ੀਸ਼ ਸਿੰਘ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ, ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਕੁਮਾਰ ਨੇ ਵੀ ਸ਼ਾਲੀਨ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |