28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਜ਼ਿਲ੍ਹੇ ਭਰ ਦੇ ਪੱਲੇਦਾਰ ਮਜ਼ਦੂਰਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ <br/> ਮਜ਼ਦੂਰਾਂ ਦਾ ਈ.ਪੀ.ਐੱਫ. ਖਾਣ ਵਾਲੇ ਠੇਕੇਦਾਰ ਅਤੇ ਸਿਆਸੀ ਆਗੂਆਂ ਦਾ ਮੁੱਦਾ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਕੋਲ ਉਠਾਉਣ ਦਾ ਫ਼ੈਸਲਾ <br/>

ਅਜੀਤ ਡੈਸਕ 26-11-2025
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਫੂਡ ਗਰੇਨ ਐਂਡ ਅਲਾਈਡ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਜ਼ੀਰਾ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜਪੁਰ ਨੂੰ ਦਰਖਾਸਤਾਂ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਛੇ ਸਾਲਾਂ ਵਿਚ ਢੋਆ ਢੁਆਈ ਦੇ ਠੇਕਿਆਂ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਦਾ ਤਤਕਾਲੀਨ ਠੇਕੇਦਾਰਾਂ ਵਲੋਂ ਸਿਆਸੀ ਆਗੂਆਂ ਨਾਲ ਮਿਲੀਭੁਗਤ ਕਰਕੇ ਇੰਪਲਾਈਜ਼ ਪ੍ਰੋਵੀਡੈਂਟ ਫ਼ੰਡ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਖਾਤਿਆਂ ਵਿਚ ਜਮ੍ਹਾ ਨਾ ਕਰਵਾ ਕੇ ਸਗੋਂ ਆਪਣੇ ਰਿਸ਼ਤੇਦਾਰਾਂ ਅਤੇ ਚਹੇਤਿਆਂ ਦੇ ਖਾਤਿਆਂ ਵਿਚ ਜਮ੍ਹਾ ਕਰਵਾਇਆ ਗਿਆ ਹੈ ਅਤੇ ਕੰਮ ਕਰਨ ਵਾਲੇ ਅਸਲ ਮਜ਼ਦੂਰਾਂ ਨਾਲ ਆਰਥਿਕ ਧੋਖਾਧੜੀ ਕਰਕੇ ਹੱਕ ਖਾਧਾ ਜਾ ਰਿਹਾ ਹੈ | ਇਸ ਸਬੰਧੀ ਕਈ ਵਾਰ ਦਰਖਾਸਤਾਂ ਵੀ ਦਿੱਤੀਆਂ ਪਰ ਸਿਆਸੀ ਲੋਕਾਂ ਦੀ ਦਖ਼ਲ ਅੰਦਾਜ਼ੀ ਕਾਰਨ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਅਸੀਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਐੱਸ ਐੱਸ.ਪੀ ਫ਼ਿਰੋਜ਼ਪੁਰ ਨੂੰ ਸਬੰਧਿਤ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮਜ਼ਦੂਰਾਂ ਦਾ ਈ.ਪੀ.ਐੱਫ ਦਿਵਾਉਣ ਲਈ ਲਿਖਤੀ ਰੂਪ ਵਿਚ ਦਿੱਤਾ ਗਿਆ ਹੈ | ਉਨ੍ਹਾਂ ਨੇ ਜ਼ਿਲ੍ਹੇ ਭਰ ਦੇ ਸਾਰੇ ਮਜ਼ਦੂਰ ਭਰਾ ਜਿਸ ਵਿਚ ਜ਼ੀਰਾ, ਮੱਖੂ, ਮੱਲਾਂਵਾਲਾ, ਮੁੱਦਕੀ, ਤਲਵੰਡੀ ਭਾਈ, ਫ਼ਿਰੋਜਪੁਰ, ਗੁਰੂਹਰਸਹਾਏ, ਮਮਦੋਟ ਵਿਖੇ ਕੰਮ ਕਰਨ ਵਾਲੇ ਲੇਬਰ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਖਾਤਿਆਂ ਵਿਚ ਠੇਕੇਦਾਰਾਂ ਵਲੋਂ ਈ.ਪੀ.ਐੱਫ ਨਹੀਂ ਜਮ੍ਹਾ ਕਰਾਇਆ ਗਿਆ ਤਾਂ ਉਹ ਲਿਖਤੀ ਰੂਪ ਵਿਚ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੂੰ ਕਾਰਵਾਈ ਲਈ ਦੇਣ ਇਸ ਤੋਂ ਬਾਅਦ ਜਲਦ ਹੀ ਇਹ ਮੁੱਦਾ ਐੱਸ.ਸੀ ਕਮਿਸ਼ਨ ਦੇ ਚੇਅਰਮੈਨ ਅਤੇ ਈ.ਪੀ.ਐੱਫ ਨਾਲ ਸਬੰਧਿਤ ਦਿੱਲੀ ਵਿਖੇ ਮੰਤਰਾਲਾ ਵਿਭਾਗ ਕੋਲ ਉਠਾਇਆ ਜਾਵੇਗਾ | ਉਨ੍ਹਾਂ ਨੇ ਸਾਰੇ ਜ਼ਿਲ੍ਹੇ ਭਰ ਦੇ ਮਜ਼ਦੂਰ ਨੂੰ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਸਾਰਿਆਂ ਨੂੰ ਬਣਦਾ ਹੱਕ ਦਿਵਾਇਆ ਜਾ ਸਕੇ ਅਤੇ ਸਬੰਧਿਤ ਠੇਕੇਦਾਰ ਅਤੇ ਸਿਆਸੀ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿਹੜੇ ਠੇਕੇਦਾਰਾਂ ਵਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ | ਉਨ੍ਹਾਂ ਦਾ ਕੰਮ ਬੰਦ ਕਰਨ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਜਿਸ ਸਬੰਧੀ ਕਈ ਸਿਆਸੀ ਆਗੂਆਂ ਅਤੇ ਠੇਕੇਦਾਰਾਂ ਦੇ ਗੁੰਡਿਆਂ ਵਲੋਂ ਕੰਮ ਬੰਦ ਕਰਨ ਸਬੰਧੀ ਮਜ਼ਦੂਰ ਆਗੂਆਂ ਨੂੰ ਧਮਕਾਇਆ ਵੀ ਜਾ ਰਿਹਾ ਹੈ | ਇਸ ਸਬੰਧੀ ਵੀ ਐਸੀ.ਸੀ ਵਿੰਗ ਦੇ ਚੇਅਰਮੈਨ ਨੂੰ ਲਿਖਤੀ ਰੂਪ ਵਿਚ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ | ਇਸ ਮੌਕੇ ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨ ਗੁਰਸੇਵਕ ਸਿੰਘ, ਪ੍ਰਧਾਨ ਸਿੰਦਰ ਸਿੰਘ, ਪ੍ਰਧਾਨ 'ਚੰਦ ਸਿੰਘ, ਪ੍ਰਧਾਨ ਬਲਵੀਰ ਸਿੰਘ ਐਨ.ਸੀ, ਪ੍ਰਧਾਨ ਗੁਰਮੇਲ ਸਿੰਘ, ਪ੍ਰਧਾਨ ਹਰਦੇਵ ਸਿੰਘ, ਕਰਨੀ ਉਹ ਨੰੂ ਪੈਸੇ ਦੇ ਪ੍ਰਧਾਨ ਬਲਕਾਰ ਸਿੰਘ, ਪ੍ਰਧਾਨ ਨਿਰਮਲ ਸਿੰਘ, ਪ੍ਰਧਾਨ ਰਸਾਲ ਸਿੰਘ, ਪ੍ਰਧਾਨ ਹਰਨੇਕ ਸਿੰਘ ਲੱਖਾ, ਪ੍ਰਧਾਨ ਪ੍ਰਕਾਸ਼ ਸਿੰਘ, ਪ੍ਰਧਾਨ ਹਰਜਿੰਦਰ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਪ੍ਰਧਾਨ ਸੁਖਦੇਵ ਸਿੰਘ ਖ਼ਾਲਸਾ ਆਦਿ ਉਚੇਚੇ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲ ਬਹਿਕ ਗੁੱਜਰਾਂ ਵਿਚ ਸਾਈਬਰ ਸੇਫ਼ਟੀ ਅਤੇ ਸਲੋਗਨ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇ-ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।