ਮੱਲਾਂਵਾਲਾ, 25 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਪੁਲਿਸ ਨੇ ਇਕ ਵਿਅਕਤੀ ਨੂੰ 1 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਅਨੁਸਾਰ ਜਦ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਆਰਿਫ਼ ਕੇ ਦਾਣਾ ਮੰਡੀ ਪਾਸ ਪੁੱਜੇ ਤਾਂ ਦਾਣਾ ਮੰਡੀ ਵਿਚ ਬਣੇ ਕਮਰੇ 'ਚ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ, ਜੋ ਕੋਈ ਨਸ਼ੀਲੀ ਵਸਤੂ ਸੁੰਘ ਰਿਹਾ ਸੀ, ਜਿਸ ਨੇ ਆਪਣਾ ਨਾਮ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਬਸਤੀ ਰਾਮ ਲਾਲ ਵਜੋਂ ਦੱਸਿਆ | ਪੁਲਿਸ ਨੇ ਮੁਲਜ਼ਮ ਨੂੰ ਨਸ਼ਾ ਸੇਵਨ ਕਰਨਾ ਅਤੇ ਆਪਣੇ ਪਾਸ ਹੈਰੋਇਨ ਰੱਖਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ |