28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਪਿੰਡ ਮਨਸੂਰਦੇਵਾ ਵਿਖੇ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 26-11-2025
ਜ਼ੀਰਾ, 25 ਨਵੰਬਰ (ਹਰਜੀਤ ਸਿੰਘ ਗਿੱਲ)-ਨੇੜਲੇ ਪਿੰਡ ਮਨਸੂਰਦੇਵਾ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਦੌਰਾਨ ਦਿਲਬਾਗ ਸਿੰਘ ਬਲੇਰ ਨੇ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਨਾਲ ਦੇ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀਆਂ ਹਿੰਦੂ ਧਰਮ ਲਈ ਹੋਈਆਂ ਸ਼ਹਾਦਤਾਂ ਦੇ ਇਤਿਹਾਸ ਤੋਂ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂੰ ਕਰਵਾਇਆ | ਭਾਈ ਦਿਲਬਾਗ ਸਿੰਘ ਨੇ ਉਸ ਵੇਲੇ ਦੇ ਬਾਦਸ਼ਾਹ ਅÏਰੰਗਜ਼ੇਬ ਵਲੋਂ ਹਿੰਦੂਆਂ 'ਤੇ ਕੀਤੇ ਜਾਂਦੇ ਜ਼ੁਲਮਾਂ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਦੀਆਂ ਇਤਿਹਾਸਿਕ ਘਟਨਾਵਾਂ ਬਾਰੇ ਵੀ ਵਿਸਥਾਰ ਸਾਹਿਤ ਸੰਗਤਾਂ ਨੂੰ ਜਾਣਕਾਰੀ ਦਿੱਤੀ | ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਜਗਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਵਰਿੰਦਰ ਪਾਲ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਪਾਲ ਸਿੰਘ, ਅਮੋਲਕ ਸਿੰਘ, ਬਲਵਿੰਦਰ ਸਿੰਘ ਅਤੇ ਤੇਜਾ ਸਿੰਘ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਐੱਸ.ਐਮ. ਗਰੁੱਪ ਆਫ਼ ਸਕੂਲ 'ਚ ਕਰਵਾਏ ਖੇਡ ਮੁਕਾਬਲੇ ਅਮਿੱਟ ਛਾਪ ਛੱਡਦੇ ਹੋਏ ਸੰਪੰਨ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਢਲੀ ਸਹਾਇਤਾ ਪੋ੍ਰਗਰਾਮ ਤਹਿਤ ਸੈਮੀਨਾਰ ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।