ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਬਰਾਂਚ ਗੁਰੂਹਰਸਹਾਏ ਦੀ ਇਕ ਜ਼ਰੂਰੀ ਮੀਟਿੰਗ ਹੋਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਪੰਜੇ ਕੇ, ਅਜੀਤ ਸਿੰਘ, ਗੁਰਪ੍ਰੀਤ ਸਿੰਘ, ਦਰੋਗ਼ਾ, ਮਲਕੀਤ ਚੰਦ, ਮਲਕੀਤ ਸਿੰਘ, ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੇ ਆਦੇਸ਼ਾਂ ਤਹਿਤ ਜ.ਸ.ਸ ਵਿਭਾਗ 'ਚ ਫ਼ੀਲਡ ਅਤੇ ਦਫ਼ਤਰਾਂ 'ਚ ਕੰਮ ਕਰਦੇ ਇੰਨ ਲਿਸਟਮੈਟ, ਆਉਟਸੋਰਸ ਵਰਕਰਾਂ ਨੂੰ ਸਿੱਧੇ ਕੰਟਰੈਕਟ 'ਤੇ ਲੈਣ ਵਾਲੀ ਪਾਲਿਸੀ ਪ੍ਰਪੋਜਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਪੰਜਾਬ ਸਰਕਾਰ ਨੂੰ ਭੇਜੀ ਗਈ ਹੈ | ਜਥੇਬੰਦੀ ਵਲੋਂ ਇਹ ਪਾਲਿਸੀ ਵਿਚ ਸੋਧਾਂ ਕਰਨ ਦੀ ਮੰਗ ਕੀਤੀ ਗਈ ਹੈ | ਤਾਂ ਜੋ ਵਿਭਾਗ ਵਿਚ ਕੰਮ ਕਰਦੇ 4329 ਇਨਲਿਸਮੈਟ ਅਤੇ ਆਊਟ ਸੋਰਸ ਕਾਮਿਆਂ ਦਾ ਪੱਕਾ ਰੋਜ਼ਗਾਰ ਸੁਰੱਖਿਅਤ ਹੋ ਸਕੇ | ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਪੇਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ 'ਚ ਪਿਛਲੇ 15-20 ਸਾਲਾ ਤੋਂ ਇਹ ਵਰਕਰ ਦੇ ਰੂਪ ਵਿਚ ਰੈਗੂਲਰ ਮੁਲਾਜ਼ਮਾਂ ਵਾਗ ਸੇਵਾਵਾਂ ਦੇ ਰਹੇ ਇਨਲਿਸਟਮੈਟ ਅਤੇ ਆਊਟ ਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਲ ਕਰਨ ਵਾਲੀ ਪਾਲਿਸੀ ਲਾਗੂ ਕਰਕੇ ਪੱਕਾ ਰੋਜ਼ਗਾਰ ਕਰਨ ਵਾਲੀ ਪ੍ਰਮੱੁਖ ਮੰਗ ਦਾ ਹੱਲ ਕਰਨ ਵਿਚ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ | ਉੱਥੇ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ ਪੰਚਾਇਤੀਕਰਨ ਦੀਆ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਜਿਸ ਦੇ ਰੋਸ ਵਜੋਂ 2,3 ਅਤੇ 4 ਦਸੰਬਰ ਨੂੰ ਆਪਣੇ ਕੰਮਾਂ ਨੂੰ ਮੁਕੰਮਲ ਬੰਦ ਕਰਕੇ ਵਿਭਾਗੀ ਦਫ਼ਤਰਾਂ ਅੱਗੇ ਲਗਾਤਾਰ ਦਿਨ ਰਾਤ ਧਰਨਾ ਦਿੱਤਾ ਜਾਵੇਗਾ |