20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿਸਾਨਾਂ ਨੇ ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਰੋਸ ਕਰਦਿਆਂ ਮੱਖ ਮੰਤਰੀ ਦਾ ਪੁਤਲਾ ਫੂਕਿਆ <br/>

ਅਜੀਤ ਡੈਸਕ 04-12-2025
ਮਮਦੋਟ, 3 ਦਸੰਬਰ (ਸੁਖਦੇਵ ਸਿੰਘ ਸੰਗਮ)-ਭਾਰਤ ਦੀ ਸਰਕਾਰ ਵਲੋਂ ਕਾਰਪੋਰੇਟਾਂ ਦੇ ਹਿਤਾਂ ਲਈ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ 2025 ਦੇ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਮਝੈਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਵਲੋਂ ਬਿਜਲੀ ਦਫ਼ਤਰ ਮਮਦੋਟ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੰਗ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਉਕਤ ਬਿਜਲੀ ਸੋਧ ਐਕਟ 2025 ਮਤਾ ਪਾ ਕੇ ਰੱਦ ਨਹੀਂ ਕੀਤਾ | ਜਿਸ ਨੂੰ ਲੈ ਕੇ ਕਿਸਾਨਾਂ ਅਤੇ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਡਾਢਾ ਰੋਸ ਪਾਇਆ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਰਕਾਰੀ ਜਾਇਦਾਦਾਂ ਵੇਚ ਕੇ ਉਸ ਪੈਸੇ ਨੂੰ ਆਪਣੇ ਨਿੱਜੀ ਹਿਤਾਂ ਲਈ ਵਰਤਣ ਦੇ ਮਨਸੂਬੇ ਘੜ ਰਹੀ ਹੈ | ਜਿਸ ਦਾ ਯੂਨੀਅਨ ਵਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੱੁਲਰਵੰਨ, ਬਲਾਕ ਪ੍ਰਧਾਨ ਮਮਦੋਟ ਗੁਰਭੇਜ ਸਿੰਘ ਚੱਠਾ, ਗੁਰਮੁਖ ਸਿੰਘ ਭੁੱਲਰ ਬਲਾਕ ਪ੍ਰਧਾਨ ਗੁਰੂਹਰਸਹਾਏ, ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਅਤੇ ਸਲਾਹਕਾਰ ਬਲਵੀਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਦਿਉਰ ਵਲੋਂ ਭਾਬੀ ਦੇ ਸੱਟਾਂ ਮਾਰਨ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਰਾਏਪੁਰ ਵਿਖੇ ਧੂਮਧਾਮ ਨਾਲ ਕਰਵਾਇਆ ਵਾਲੀਬਾਲ ਟੂਰਨਾਮੈਂਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।