ਮੱਲਾਂਵਾਲਾ, 3 ਦਸੰਬਰ(ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਝੋਨੇ ਦੀ ਰਹਿੰਦ-ਖੰੂਹਦ ਪਰਾਲੀ ਨੂੰ ਸਾੜਨ 'ਤੇ ਥਾਣਾ ਮੱਲਾਂਵਾਲਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਜੋਗਿੰਦਰ ਸਿੰਘ ਐੱਸ.ਡੀ.ਓ. ਨੇ ਸ਼ਿਕਾਇਤ ਦਰਜ ਕਰਵਾਈ ਕਿ ਜਤਿੰਦਰ ਸਿੰਘ, ਲਖਵਿੰਦਰ ਸਿੰਘ, ਮਲਕੀਤ ਸਿੰਘ ਪੁੱਤਰਾਨ ਉਜਾਗਰ ਸਿੰਘ ਵਾਸੀਆਨ ਠੱਠਾ ਦਲੇਲ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਸੀ | ਕਲੱਸਟਰ ਅਫ਼ਸਰ ਦੀ ਸ਼ਿਕਾਇਤ 'ਤੇ ਥਾਣਾ ਮੱਲਾਂਵਾਲਾ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ |