ਮੱਲਾਂਵਾਲਾ, 3 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਬਲਾਕ ਮੱਲਾਂਵਾਲਾ ਦੀ ਇਕ ਅਹਿਮ ਮੀਟਿੰਗ ਮੱਲਾਂਵਾਲਾ ਵਿਖੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਕਾਈ ਦੇ ਸਮੂਹ ਮੈਂਬਰਾਂ ਨੇ ਭਾਗ ਲੈ ਕੇ ਯੂਨੀਅਨ ਵਲੋਂ ਵਿੱਢੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ 2025 ਦੇ ਖ਼ਿਲਾਫ਼ 8 ਦਸੰਬਰ 2025 ਨੂੰ ਬਿਜਲੀ ਕਾਰਪੋਰੇਸ਼ਨ ਦੇ ਸਬ ਡਵੀਜ਼ਨ ਤੇ ਐੱਸ.ਡੀ.ਓ. ਦਫ਼ਤਰਾਂ ਦਾ ਘਿਰਾਓ ਕਰਕੇ 3 ਘੰਟੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਮੀਟਿੰਗ 'ਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ਗੁਰਬਚਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ, ਪ੍ਰੀਤਮ ਸਿੰਘ, ਗੁਰਜੰਟ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਬਲਾਕ ਪ੍ਰਧਾਨ, ਡਾ: ਪਲਵਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧਾ ਆਦਿ ਹਾਜ਼ਰ ਸਨ |