20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ 8 ਨੂੰ ਬਿੱਲ ਦੀਆਂ ਕਾਪੀਆਂ ਸਾੜਾਂਗੇ-ਭਾਕਿਯੂ ਰਾਜੇਵਾਲ <br/>

ਅਜੀਤ ਡੈਸਕ 04-12-2025
ਮੱਖੂ,3 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਯੂਥ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਸੰਯੁਕਤ ਕਿਸਾਨ ਮੋਰਚੇ ਵਲੋਂ 8 ਦਸੰਬਰ ਨੂੰ ਬਿਜਲੀ ਐਕਟ 2025 ਦੇ ਵਿਰੋਧ ਵਿਚ ਕਾਪੀਆਂ ਸਾੜੀਆਂ ਜਾਣੀਆਂ ਹਨ ਅਤੇ ਸਬ ਡਵੀਜ਼ਨਾਂ ਅੱਗੇ 12 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ ਜਾਵੇਗਾ | ਉਸ ਲਈ ਸਾਰੇ ਕਿਸਾਨ ਸਾਥੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਆਪਣੇ ਪਿੰਡ ਜਾ ਕੇ ਤਿਆਰੀ ਕੀਤੀ ਜਾਵੇ ਤਾਂ ਜੋ ਕੇਂਦਰ ਸਰਕਾਰ ਨਵਾਂ ਬਿਜਲੀ ਐਕਟ 2025 ਬਣਾਉਣ ਜਾ ਰਹੀ ਹੈ, ਦਾ ਜ਼ਬਰਦਸਤ ਵਿਰੋਧ ਕੀਤਾ ਜਾ ਸਕੇ | ਪੰਜਾਬ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਸਿਰਫ਼ ਫ਼ੋਕੀ ਬਿਆਨਬਾਜ਼ੀ ਤੋਂ ਵੱਧ ਕੁੱਝ ਨਹੀਂ ਕਰ ਰਹੀ | ਇਸ ਲਈ ਇਸ ਧਰਨੇ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ | ਉਨ੍ਹਾਂ ਨੇ ਸਮੂਹ ਕਿਸਾਨ ਜਥੇਬੰਦੀਆਂ ਮਜ਼ਦੂਰਾਂ ਦੁਕਾਨਦਾਰਾਂ ਨੂੰ ਇਸ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਮਹਿਲ ਸਿੰਘ ਸੰਧੂ ਇਕਾਈ ਪ੍ਰਧਾਨ ਦੀਨੇ ਕੇ,ਬੂੜ ਸਿੰਘ ਸ਼ਾਹ ਵਾਲਾ,ਜੋਗਾ ਸਿੰਘ ਲਹਿਰਾ, ਗੁਰਦੀਪ ਸਿੰਘ ਸ਼ੀਹਾਂ ਪਾੜੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ <br/> ਅਗਲੀ ਖ਼ਬਰ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ ਪੀ. ਯੂ. ਜ਼ੋਨਲ ਟੀਚਿੰਗ ਸਕਿੱਲਜ਼ ਅਤੇ ਆਨ-ਦੀ-ਸਪਾਟ ਟੀਚਿੰਗ ਏਡਜ਼ ਤਿਆਰੀ ਮੁਕਾਬਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।