20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ <br/>

ਕੈਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਮਾਹਿਰ ਅਤੇ ਹਾਜ਼ਰ ਅਧਿਆਪਕ ਅਤੇ ਵਿਦਿਆਰਥੀ | ਅਜੀਤ ਤਸਵੀਰ <br/> 04-12-2025
ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਚ ਪਿ੍ੰਸੀਪਲ ਪਵਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖੀ ਰੁਝਾਨਾਂ ਅਤੇ ਰੋਜ਼ਗਾਰ ਖੇਤਰਾਂ ਬਾਰੇ ਸਹੀ ਜਾਣਕਾਰੀ ਦੇ ਕੇ ਸਹੀ ਤੇ ਉਚਿੱਤ ਫ਼ੈਸਲੇ ਕਰਨ ਲਈ ਪ੍ਰੇਰਿਤ ਕਰਨਾ ਸੀ | ਸੈਮੀਨਾਰ ਵਿਚ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ, ਤਲਵੰਡੀ ਭਾਈ ਦੀ ਸਹਾਇਕ ਪ੍ਰੋਫੈਸਰ ਮਨਜਿੰਦਰ ਕੌਰ ਨੇ ਮੁੱਖ ਵਕਤਾ ਵਜੋਂ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਅਤੇ ਵਿਸਤਰਿਤ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਦਸਵੀਂ ਤੋਂ ਬਾਅਦ ਵਿਸ਼ਿਆਂ ਦੀ ਚੋਣ ਕਰਨ ਸਮੇਂ ਸ਼ੌਕ, ਯੋਗਤਾ, ਰੁਚੀ ਅਤੇ ਭਵਿੱਖੀ ਮਕਸਦ ਨੂੰ ਧਿਆਨ ਵਿਚ ਰੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮੈਡੀਕਲ, ਨਰਸਿੰਗ, ਇੰਜੀਨੀਅਰਿੰਗ, ਟੈਕਨੌਲੋਜੀ, ਕਾਮਰਸ, ਬਿਜ਼ਨੈੱਸ ਮੈਨੇਜਮੈਂਟ, ਅਕਾਉਂਟਸ, ਹਿਊਮੈਨਿਟੀਜ਼, ਸੋਸ਼ਲ ਸਾਇੰਸਜ਼, ਕਲਾ, ਡਿਫ਼ੈਂਸ ਸਰਵਿਸਿਜ਼, ਸਪੋਰਟਸ, ਮੀਡੀਆ, ਫ਼ੈਸ਼ਨ ਡਿਜ਼ਾਈਨਿੰਗ, ਜਰਨਲਿਜ਼ਮ ਅਤੇ ਆਈ.ਟੀ. ਖੇਤਰਾਂ ਬਾਰੇ ਵੀ ਵਿਸਤਰਿਤ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਬੋਰਡ ਪ੍ਰੀਖਿਆਵਾਂ ਦੀ ਤਿਆਰੀ, ਸਮੇਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਰਣਨੀਤੀ ਬਾਰੇ ਵੀ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ | ਸੈਮੀਨਾਰ ਦੌਰਾਨ ਇੰਟਰ ਐਕਟਿਵ ਸੈਸ਼ਨ ਦਾ ਵੀ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛੇ ਅਤੇ ਮਾਹਿਰਾਂ ਨੇ ਉਨ੍ਹਾਂ ਦੇ ਸੰਦੇਹ ਦੂਰ ਕੀਤੇ | ਵਿਦਿਆਰਥੀਆਂ ਨੇ ਇਸ ਸੈਮੀਨਾਰ ਨੂੰ ਬਹੁਤ ਲਾਭਦਾਇਕ ਅਤੇ ਪ੍ਰੇਰਣਾਦਾਇਕ ਦੱਸਿਆ | ਕੋਆਰਡੀਨੇਟਰ ਮੈਡਮ ਡੌਲੀ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮਾਰਗ ਦਰਸ਼ਨ ਪ੍ਰੋਗਰਾਮ ਜਾਰੀ ਰਹਿਣਗੇ | ਅੰਤ ਵਿਚ ਪਿ੍ੰਸੀਪਲ ਪਵਨਦੀਪ ਕੌਰ ਅਤੇ ਸਮੂਹ ਸਟਾਫ਼ ਵਲੋਂ ਸਹਾਇਕ ਪ੍ਰੋਫੈਸਰ ਮਨਜਿੰਦਰ ਕੌਰ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ | ਜਿਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਵਿਦਿਆਰਥੀਆਂ ਦੇ ਭਵਿੱਖ ਸੰਵਾਰਨ ਲਈ ਮਹੱਤਵਪੂਰਨ ਯੋਗਦਾਨ ਪਾਇਆ |

ਪਿਛਲੀ ਖ਼ਬਰ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਾਵਰ ਠੇਕਾ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ 8 ਨੂੰ ਬਿੱਲ ਦੀਆਂ ਕਾਪੀਆਂ ਸਾੜਾਂਗੇ-ਭਾਕਿਯੂ ਰਾਜੇਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।