08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

4 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 06-12-2025
ਮੱਲਾਂਵਾਲਾ, 5 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਆਰਿਫ਼ ਕੇ ਪੁਲਿਸ ਨੇ 4 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਅਨੁਸਾਰ ਜਦ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਪਿੰਡ ਕਟੋਰਾ, ਵਾਹਕਾ ਮੋੜ, ਮਸਤੇ ਕੇ, ਬਸਤੀ ਵਕੀਲਾਂ ਵਾਲੀ, ਬਸਤੀ ਰਾਮ ਲਾਲ ਆਦਿ ਨੰੂ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਵਕੀਲਾਂ ਵਾਲੀ ਪਾਸ ਪੁੱਜੇ ਤਾਂ ਮੰਡੀ ਵਿਚ ਬਣੀ ਥੜ੍ਹੀ 'ਤੇ ਬੈਠਾ ਇਕ ਨੌਜਵਾਨ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਇਕ ਮੋਮੀ ਲਿਫ਼ਾਫ਼ਾ ਸੁੱਟਿਆ | ਜਿਸ ਨੂੰ ਖੋਲ੍ਹ ਵੇਖਿਆ ਤਾਂ ਉਸ ਵਿਚੋਂ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਪੁੱਛ-ਗਿੱਛ ਕਰਨ 'ਤੇ ਮੁਲਜ਼ਮ ਨੇ ਆਪਣੀ ਪਛਾਣ ਸਤਨਾਮ ਸਿੰਘ ਪੁੱਤਰ ਰੂੜ੍ਹ ਸਿੰਘ ਵਾਸੀ ਪਿੰਡ ਗੈਦਰ ਵਜੋਂ ਦੱਸੀ, ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਦਾ ਮੁਫ਼ਤ ਮੈਗਾ ਮੈਡੀਕਲ ਕੈਂਪ ਸਫ਼ਲਤਾਪੂਰਵਕ ਹੋਇਆ ਸਮਾਪਤ <br/> ਅਗਲੀ ਖ਼ਬਰ ਜ਼ੀਰਾ 'ਚ ਬਲਾਕ ਸੰਮਤੀ ਚੋਣਾਂ ਦੌਰਾਨ 2 ਉਮੀਦਵਾਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ ਨਾਲ ਨਾਮਜ਼ਦਗੀ ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।