05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਵਿਖੇ ਨਾਅਰਾ ਲੇਖਣ ਮੁਕਾਬਲੇ ਦਾ ਆਯੋਜਨ <br/>

ਅਜੀਤ ਡੈਸਕ 06-12-2025
ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰਸੀਪਲ ਡਾ.ਅਨੁਰਾਗ ਅਸੀਜਾ ਦੀ ਅਗਵਾਈ 'ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ ਸਬੰਧੀ ਨਾਅਰਾ ਲੇਖਣ ਮੁਕਾਬਲਾ ਕਰਵਾਇਆ ਗਿਆ ਜਿਸ ਦਾ ਵਿਸ਼ਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੀ ਆਧੁਨਿਕ ਸਮੇਂ ਵਿਚ ਸੇਧ ਸੀ | ਜਿਸ ਵਿਚ ਕਾਲਜ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੁਕਾਬਲੇ ਦਾ ਆਯੋਜਨ ਕਾਲਜ ਦੇ ਪੰਜਾਬੀ ਵਿਭਾਗ ਅਤੇ ਦੇ ਸਹਾਇਕ ਪ੍ਰੋਫੈਸਰ ਡਾ. ਆਸ਼ਾ ਸਾਮਾ, ਮਨਜੀਤ ਸਿੰਘ ਅਤੇ ਹਰਭਜਨ ਲਾਲ ਵਲੋਂ ਕੀਤਾ ਗਿਆ | ਨਿਰਨਾਇਕ ਮੰਡਲ ਦੀ ਭੂਮਿਕਾ ਡਾ. ਅਮਿੱਤ ਪੋਪਲੀ ਅਤੇ ਮੈਡਮ ਪੂਨਮ ਕੰਬੋਜ ਵਲੋਂ ਨਿਭਾਈ ਗਈ | ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਵਿਚੋਂ ਆਰਜ਼ੂ ਕੰਬੋਜ ਨੇ ਪਹਿਲਾ, ਸੁਨੀਤਾ ਨੇ ਦੂਸਰਾ, ਅੰਸ਼ੂ ਬਾਲਾ ਅਤੇ ਬਲਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ.ਅਨੁਰਾਗ ਅਸੀਜਾ ਅਤੇ ਪੂਰੀ ਡੀ.ਏ.ਵੀ.ਮੈਨੇਜਮੈਂਟ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਆਉਣ ਵਾਲੀਆਂ ਗਤੀਵਿਧੀਆਂ ਵਿਚ ਵੀ ਇਸ ਪ੍ਰਕਾਰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਅੰਤ ਵਿੱਚ ਕਾਲਜ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਪ੍ਰਦਾਨ ਕੀਤੇ ਗਏ |

ਪਿਛਲੀ ਖ਼ਬਰ ਨਗਰ ਨਿਗਮ ਅਬੋਹਰ ਵਿਚ ਸਥਾਈ ਕਮਿਸ਼ਨਰ ਦੀ ਨਿਯੁਕਤੀ ਕੀਤੀ ਜਾਵੇ-ਅਸ਼ੋਕ ਕੁਮਾਰ ਵਾਟਸ <br/> ਅਗਲੀ ਖ਼ਬਰ ਸ੍ਰੀ ਗੀਤਾ ਭਵਨ ਮੰਦਰ 'ਚ ਮਾਸਿਕ ਰਾਸ਼ਨ ਵੰਡ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।