11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪੱਧਰੀ ਟੀਚਰ ਫੈਸਟ ਵਿਚ ਸਰਕਾਰੀ ਸਕੂਲ ਬਹਿਕ ਗੁੱਜਰਾਂ ਦੀ ਸ਼ਾਨਦਾਰ ਪ੍ਰਾਪਤੀ <br/>

ਸਰਕਾਰੀ ਸਕੂਲ ਬਹਿਕ ਗੁੱਜਰਾਂ ਵਿਖੇ ਟੀਚਰ ਲਵਪ੍ਰੀਤ ਸ਼ਰਮਾ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਸੁਖਵਿੰਦਰ ਸਿੰਘ ਅਤੇ ਹੋਰ | ਤਸਵੀਰ-ਪ੍ਰਤਾਪ ਸਿੰਘ ਹੀਰਾ <br/> 07-12-2025
ਜ਼ੀਰਾ, 6 ਦਸੰਬਰ(ਪ੍ਰਤਾਪ ਸਿੰਘ ਹੀਰਾ)-ਮਿਨਿਸਟਰੀ ਆਫ਼ ਕਲਚਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪਰਾਲਿਆਂ ਸਦਕਾ ਅੰਡਰ ਟੀਚਰ ਐਕਸਚੇਂਜ ਐਕਟੀਵਿਟੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਅਧਿਆਪਕ ਉਤਸਵ-2025 ਸਰਕਾਰੀ ਹਾਈ ਸਕੂਲ ਝੋਕ ਹਰੀਹਰ ਫਿਰੋਜ਼ਪੁਰ ਵਿਖੇ ਕਰਵਾਇਆ ਗਿਆ | ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਦੇ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਕੂਲ ਦੇ ਪ੍ਰਤਿਭਾਸ਼ਾਲੀ ਅਧਿਆਪਕਾਂ ਲਵਪ੍ਰੀਤ ਸ਼ਰਮਾ (ਅੰਗਰੇਜ਼ੀ ਮਿਸਟ੍ਰੱੈਸ), ਗੁਰਪ੍ਰੀਤ ਕੌਰ (ਸਮਾਜਿਕ ਸਿੱਖਿਆ ਮਿਸਟ੍ਰੱੈਸ)ਤੇ ਸੁਨੀਤਾ ਰਾਣੀ (ਮੈਥ ਮਿਸਟ੍ਰੱੈਸ) ਨੇ ਭਾਗ ਲਿਆ ਗਿਆ | ਮੁਕਾਬਲਿਆਂ ਦੌਰਾਨ ਲਵਪ੍ਰੀਤ ਸ਼ਰਮਾ(ਅੰਗਰੇਜ਼ੀ ਮਿਸਟ੍ਰੱੈਸ) ਵਲੋਂ ਜ਼ਿਲ੍ਹਾ ਪੱਧਰੀ ਮਾਈਕਰੋ ਟੀਚਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਮੌਕੇ ਪਿ੍ੰਸੀਪਲ ਸੁਖਵਿੰਦਰ ਸਿੰਘ, ਮੈਡਮ ਅਰਚਨਾ ਅਰੋੜਾ ਤੇ ਰਾਜੇਸ਼ ਪੁਰੀ ਨੇ ਭਾਗ ਲੈਣ ਵਾਲੇ ਅਧਿਆਪਕਾਂ ਦੀ ਹੌਂਸਲਾਂ ਅਫਜ਼ਾਈ ਕਰਦੇ ਹੋਏ ਕਿਹਾ ਕਿ ਸਕੂਲ ਅਜਿਹੇ ਮਿਹਨਤੀ ਅਧਿਆਪਕਾਂ ਦੇ ਉੱਪਰ ਮਾਣ ਮਹਿਸੂਸ ਕਰਦਾ ਹੈ | ਇਸ ਮੌਕੇ ਸਕੂਲ ਅਧਿਆਪਕ ਗੁਰਪ੍ਰੀਤ ਸਿੰਘ ਪੰਜਾਬੀ ਲੈਕਚਰਾਰ, ਰਜਿੰਦਰ ਕੁਮਾਰ ਕਾਮਰਸ ਲੈਕਚਰਾਰ, ਮੈਡਮ ਅਰਚਨਾ, ਰਾਜੇਸ਼ ਪੁਰੀ, ਰਵਜੀਤ ਕੌਰ,ਕਰਮਜੀਤ ਕੌਰ,ਗੁਰਪ੍ਰੀਤ ਕੌਰ, ਸੁਨੀਤਾ ਰਾਣੀ,ਰਾਜਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਸਿੰਘ, ਗੁਲਸ਼ਨ ਕੁਮਾਰ, ਰਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ 'ਚ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਨਿਖੇਧੀ <br/> ਅਗਲੀ ਖ਼ਬਰ ਸਿਮਰਨਪ੍ਰੀਤ ਬਰਾੜ ਅੱਜ ਦੋਹਾ 'ਚ ਦਿਖਾਏਗੀ ਨਿਸ਼ਾਨੇਬਾਜ਼ੀ ਦੇ ਜੌਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।