12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ 'ਤੇ ਪੰਚਾਇਤ ਸੰਮਤੀ ਚੋਣਾਂ ਜਿੱਤੇਗੀ-ਜੋਸਨ

ਅਜੀਤ ਡੈਸਕ 07-12-2025
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪ੍ਰੀਸ਼ਦ ਦੇ ਵੱਖ-ਵੱਖ ਜ਼ੋਨਾਂ ਲਈ ਹੋ ਰਹੀਆਂ ਚੋਣਾਂ ਦੌਰਾਨ ਲੱਧੂਵਾਲਾ ਉਤਾੜ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਘਬੀਰ ਸਿੰਘ ਜੈਮਲ ਵਾਲਾ ਦੇ ਹੱਕ 'ਚ ਪੰਜਾਬ ਦੇ ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਸ੍ਰੀ ਜੋਸਨ ਨੇ ਕਿਹਾ ਕਿ ਵੋਟਾਂ ਲਈ ਪਿੰਡਾਂ ਅੰਦਰ ਜੰਨ ਸੰਪਰਕ ਮੌਕੇ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੁੰਦਾ ਹੈ ਕਿ ਵੋਟਰ ਇਸ ਵਾਰ ਕਾਂਗਰਸ ਪਾਰਟੀ ਦੇ ਹੱਕ ਵਿਚ ਬਹੁਤ ਵੱਡਾ ਫ਼ਤਵਾ ਦੇਣਗੇ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਸਿਰ 'ਤੇ ਹਨ | ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਰਾਜ ਤੋਂ ਲੋਕ ਦੁਖੀ ਹੋ ਚੁੱਕੇ ਹਨ | ਕਿਉਂ ਕਿ ਆਮ ਆਦਮੀ ਪਾਰਟੀ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਨਾ ਹੀ ਪਿੰਡਾਂ ਅੰਦਰ ਕੋਈ ਵਿਕਾਸ ਹੋਇਆ ਹੈ | ਸਿਰਫ਼ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂ ਦਿੱਲੀ ਵਾਲਿਆਂ ਨੂੰ ਖ਼ੁਸ਼ ਕਰਨ 'ਤੇ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਹੀ ਹਾਲ ਅਕਾਲੀ ਦਲ ਦੀ ਸਰਕਾਰ ਸਮੇਂ ਸੀ | ਥਾਣੇ ਜਥੇਦਾਰਾਂ ਦੇ ਹੁਕਮਾਂ 'ਤੇ ਚੱਲਦੇ ਸਨ | ਆਮ ਆਦਮੀ ਨੂੰ ਕੋਈ ਇਨਸਾਫ਼ ਨਹੀਂ ਮਿਲਦਾ ਸੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕਮੁੱਠ ਹੋ ਕੇ ਚੋਣਾਂ ਵਿਚ ਲੱਗੀ ਹੋਈ ਹੈ | ਇਸ ਮੌਕੇ ਰਘਬੀਰ ਸਿੰਘ ਜੈਮਲ ਵਾਲਾ, ਸਤਨਾਮ ਸਿੰਘ ਪ੍ਰਧਾਨ, ਗੋਗੀ ਸੰਧੂ, ਬਿੱਟੂ ਚੇਅਰਮੈਨ, ਸਹਿਜਪਾਲ ਸਿੰਘ, ਹਰਪ੍ਰੀਤ ਜੋਸਨ,
ਪਿਛਲੀ ਖ਼ਬਰ ਰਮਨਦੀਪ ਕੌਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋੜਕੀ ਅੰਧੇ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਲਈ 88 ਤੇ ਪੰਚਾਇਤ ਸੰਮਤੀ ਲਈ 493 ਨਾਮਜ਼ਦਗੀ ਪੱਤਰ ਪਾਏ ਗਏ ਯੋਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।