12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੇਜਰ ਸਿੰਘ ਬੁਰਜੀ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ <br/>

ਅਜੀਤ ਡੈਸਕ 07-12-2025
ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)-ਜ਼ਿਲ੍ਹਾ ਪ੍ਰੀਸ਼ਦ ਜੋਨ ਜੋਧਪੁਰ ਰਾਖਵਾਂ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਸਿੰਘ ਬੁਰਜੀ ਵਲੋਂ ਮਮਦੋਟ ਬਲਾਕ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਪਿੰਡ ਚੱਜ ਖੁੰਦਰ ਵਿਚ ਵੋਟਰਾਂ ਨੂੰ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਦਿਆਂ ਚੇਅਰਮੈਨ ਬਲਰਾਜ ਸਿੰਘ ਸੰਧੂ ਅਤੇ ਪਾਰਟੀ ਉਮੀਦਵਾਰ ਮੇਜਰ ਸਿੰਘ ਬੁਰਜੀ ਨੇ ਕਿਹਾ ਕਿ ਸੂਬੇ ਵਿਚ ਪੰਜਾਬ ਸਰਕਾਰ ਦੁਆਰਾ ਲਿਆਂਦੇ ਗਏ ਵਿਕਾਸ ਮਾਡਲ, ਸਿੱਖਿਆ ਕ੍ਰਾਂਤੀ ਯੋਜਨਾ ਆਦਿ ਨੂੰ ਲੈ ਕੇ ਲੋਕ ਆਪ ਦੇ ਹੱਕ ਵਿਚ ਪੂਰੇ ਉਤਸ਼ਾਹ ਨਾਲ ਆਣ ਖੜੇ ਹਨ | ਇਸ ਮੌਕੇ ਉਮੀਦਵਾਰ ਮੇਜਰ ਸਿੰਘ ਬੁਰਜੀ ਨੇ ਕਿਹਾ ਚੋਣ ਜਿੱਤਣ ਉਪਰੰਤ ਉਨ੍ਹਾਂ ਦਾ ਮੁੱਖ ਨਿਸ਼ਾਨਾ ਪਿੰਡਾਂ ਦੇ ਵਿਕਾਸ, ਗਲੀਆਂ ਨਾਲੀਆਂ ਦੀ ਸਾਫ਼ ਸਫ਼ਾਈ ਅਤੇ ਬੁਨਿਆਦੀ ਢਾਂਚੇ ਦਾ ਲੋੜੀਂਦਾ ਵਿਕਾਸ ਕਰਨਾ ਹੋਵੇਗਾ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਆਪਣੀ ਕੀਮਤੀ ਵੋਟ ਉਨ੍ਹਾਂ ਦੇ ਹੱਕ ਵਿਚ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਜਗੀਰ ਸਿੰਘ ਹਜ਼ਾਰਾ, ਸੁਰਜੀਤ ਸਰਪੰਚ, ਗੁਰਸਾਹਿਬ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ, ਬਲਾਕ ਮਮਦੋਟ ਦੇ 22 ਜ਼ੋਨਾਂ ਲਈ 85 ਉਮੀਦਵਾਰ ਮੈਦਾਨ ਵਿਚ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜੋਨ ਫ਼ਿਰੋਜ਼ਸ਼ਾਹ ਵਿਚ ਆਪ, ਕਾਂਗਰਸ ਅਤੇ ਆਜ਼ਾਦ ਗਰੁੱਪ ਸੇਖੋਂ ਦੇ ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।