13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਵਾਹਨਾਂ ਦੇ ਹੋਏ ਚਲਾਨ ਦਾ 90 ਦਿਨਾਂ ਅੰਦਰ ਭੁਗਤਾਨ ਜ਼ਰੂਰੀ-ਆਰ.ਟੀ.ਏ. <br/>

ਅਜੀਤ ਡੈਸਕ 07-12-2025
ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)-ਸੜਕੀ ਨਿਯਮਾਂ ਦੀ ਪਾਲਨਾ ਨਾ ਕਰਨ ਦੀ ਸੂਰਤ ਵਿਚ ਹੋਏ ਚਲਾਨ ਦਾ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਦੇ ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਕਰਨਾ ਜ਼ਰੂਰੀ ਹੈ ਅਜਿਹਾ ਨਾ ਕਰਨ ਦੀ ਸੂਰਤ ਵਿਚ ਵਿਭਾਗ ਵਲੋਂ ਸੰਬੰਧਿਤ ਵਾਹਨਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ | ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ-ਕਮ-ਆਰ.ਟੀ.ਓ. ਫ਼ਿਰੋਜ਼ਪੁਰ ਅਮਨਦੀਪ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਚਲਾਨ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਸਮੇਂ ਸਿਰ ਭੁਗਤਾਨ ਨਾ ਹੋਣ 'ਤੇ ਵਾਹਨ ਦੇ ਬਲੈਕ ਲਿਸਟ ਹੋਣ ਕਾਰਨ ਸੰਬੰਧਿਤ ਵਾਹਨ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦਾ | ਉਨ੍ਹਾਂ ਚਲਾਨ ਹੋਏ ਵਾਹਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਤੁਰੰਤ ਰਿਜਨਲ ਟਰਾਂਸਪੋਰਟ ਦਫ਼ਤਰ ਫ਼ਿਰੋਜ਼ਪੁਰ ਵਿਖੇ ਜਮਾਂ ਕਰਵਾਉਣ ਨਹੀਂ ਤਾਂ ਮੋਟਰ ਵਹੀਕਲ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਾਹਨਾਂ ਦੇ ਹੋਏ ਚਲਾਨ ਦਾ 90 ਦਿਨਾਂ ਅੰਦਰ ਭੁਗਤਾਨ ਜ਼ਰੂਰੀ-ਆਰ.ਟੀ.ਏ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।