07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਡਲਿਵਰੀ ਦਾ ਕੰਮ ਕਰਦੇ ਲੜਕੇ ਨੂੰ ਅਣਪਛਾਤੇ ਵਿਅਕਤੀਆਂ ਨੇ ਸੱਟਾਂ ਮਾਰ ਕੇ ਕੀਤਾ ਜ਼ਖਮੀ

ਅਜੀਤ ਡੈਸਕ 24-12-2025
ਫ਼ਿਰੋਜ਼ਪੁਰ, 23 ਦਸੰਬਰ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਸਵਿਗੀ ਡਿਲਿਵਰੀ ਦਾ ਕੰਮ ਕਰਦੇ ਇਕ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਨੇ ਦੇਰ ਰਾਤ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰਕੇ ਬਾਜ਼ਾਰ ਦੇ ਵਿਚ ਸੁੱਟਣ ਦੇ ਦੋਸ਼ ਤਹਿਤ ਬੀ.ਐਨ.ਐੱਸ. ਅਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਹੇਠ 4-5 ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਹੈ ਕਿ ਇਕ ਬਿਆਨ 'ਚ ਰਕੇਸ਼ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀ ਭਾਰਤ ਨਗਰ ਭੰਡਾਰੀ ਵਾਲੀ ਗਲੀ ਫ਼ਿਰੋਜ਼ਪੁਰ ਸ਼ਹਿਰ ਨੇ ਦੱਸਿਆ ਹੈ ਕਿ ਮੇਰਾ ਭਰਾ ਰਵੀ ਕੁਮਾਰ ਉਮਰ 34 ਸਾਲ ਜੋ ਸਵਿਗੀ ਡਲਿਵਰੀ ਦਾ ਕਰੀਬ ਤਿੰਨ ਸਾਲਾਂ ਤੋਂ ਫ਼ਿਰੋਜ਼ਪੁਰ ਵਿਚ ਕੰਮ ਕਰਦਾ ਹੈ ਅਤੇ 21 ਦਸੰਬਰ ਦੀ ਰਾਤ ਕਰੀਬ 1 ਵਜੇ 15 ਮਿੰਟ 'ਤੇ ਮੈਨੂੰ ਕਿਸੇ ਵਿਅਕਤੀ ਨੇ ਘਰ ਆ ਕੇ ਦੱਸਿਆ ਕਿ ਤੇਰੇ ਭਰਾ ਰਵੀ ਕੁਮਾਰ ਦੇ ਸੱਟਾਂ ਲੱਗੀਆਂ ਹੋਈਆਂ ਹਨ ਅਤੇ ਦਿੱਲੀ ਗੇਟ ਬਾਜ਼ਾਰ ਦੇ ਵਿਚ ਡਿੱਗਾ ਪਿਆ ਹੈ | ਜਿਸ ਨੂੰ ਕਿਸੇ ਚਾਰ ਪੰਜ ਅਣਪਛਾਤੇ ਵਿਅਕਤੀਆਂ ਵਲੋਂ ਸੱਟਾਂ ਮਾਰੀਆਂ ਗਈਆਂ | ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਟੈਂਪਰਡ (ਨਕਲੀ) ਟਿਕਟਾਂ ਦੇ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੀ ਸਮਾਧ 'ਤੇ ਮੱਥਾ ਟੇਕ ਕੇ ਟਾਰਕ ਮੋਟੋ ਕਲੱਬ ਦੀ ਟੀਮ ਨੇ ਲੋਕਾਂ ਨੂੰ ਕੀਤਾ ਟਰੈਫ਼ਿਕ ਪ੍ਰਤੀ ਜਾਗਰੂਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।