07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਚ ਧਾਰਮਿਕ ਸਮਾਗਮ ਕਰਾਇਆ <br/>

ਅਜੀਤ ਡੈਸਕ 24-12-2025
ਤਲਵੰਡੀ ਭਾਈ, 23 ਦਸੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ | ਜਿਸ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ, ਸ੍ਰੀ ਅਨੰਦ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਚਾਰ ਸਾਹਿਬਜ਼ਾਦਿਆਂ ਦੇ ਮਹਾਨ ਇਤਿਹਾਸ ਦੀ ਵਿਦਿਆਰਥੀਆਂ ਨਾਲ ਸਾਂਝ ਪਾਈ, ਅਤੇ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਪ੍ਰਚਾਰਕ ਸਰਦਾਰ ਬਿਕਰਮਜੀਤ ਸਿੰਘ ਵਲੋਂ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ 'ਤੇ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਇਸ ਦੁਨੀਆ ਵਿਚ ਦਸਮ ਪਿਤਾ ਅਤੇ ਸਾਹਿਬਜ਼ਾਦਿਆਂ ਦੀ ਪਵਿੱਤਰ ਅਜ਼ਮਤ ਦਾ ਕੋਈ ਸਾਨੀ ਨਹੀਂ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਸਾਨੂੰ ਧਾਰਮਿਕ, ਰਾਜਨੀਤਿਕ ਆਜ਼ਾਦੀ ਦਿੱਤੀ ਹੈ | ਇਸ ਲਈ ਸਾਨੂੰ ਸਿੱਖ ਸਿਧਾਂਤਾਂ 'ਤੇ ਰਹਿਤ ਮਰਿਆਦਾ ਦੀ ਪਾਲਣਾ ਕਰਨੀ ਚਾਹੀਦੀ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਖ਼ਾਲਸਾਈ ਰੰਗ ਅਤੇ ਖ਼ਾਲਸਾਈ ਨਿਸ਼ਾਨ ਨਾਲ ਗੁਰਮਤ ਮਾਰਚ ਵਿਚ ਹਿੱਸਾ ਲਿਆ ਵਿਦਿਆਰਥੀਆਂ ਨੇ ਧਾਰਮਿਕ ਸਲੋਗਨ ਨਾਲ ਇਸ ਸਮਾਗਮ ਦੀ ਅਗਵਾਈ ਕੀਤੀ | ਇਸ ਸਮੇਂ ਸਰਦਾਰ ਭੁਪਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਹਰੀਦਾਸ ਜੀ, ਮਾਸਟਰ ਨਾਇਬ ਸਿੰਘ ਸਰਦਾਰ ਬਲਦੇਵ ਸਿੰਘ ਬਰਾੜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸੀ ਕੌਂਸਲਰਾਂ ਨੇ ਵਾਰਡਾਂ ਦੀਆਂ ਸੂਚੀਆਂ ਅਤੇ ਨਕਸ਼ਾ ਜਨਤਕ ਨਾ ਕਰਨ ਦਾ ਲਗਾਇਆ ਦੋਸ਼ <br/> ਅਗਲੀ ਖ਼ਬਰ ਪਦ-ਉੱਨਤ ਹੋਏ ਸਬ ਇੰਸਪੈਕਟਰ ਕੁਲਦੀਪ ਸਿੰਘ ਖਿੰਡਰੀਆ ਨੂੰ ਐੱਸ.ਐੱਸ.ਪੀ ਤੇ ਸੀਨੀਅਰ ਅਧਿਕਾਰੀਆਂ ਨੇ ਦਿੱਤੀ ਮੁਬਾਰਕਬਾਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।