07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਸਕੂਲ ਲੜਕੀਆਂ ਵਿਖੇ ਟਰੇਨਿੰਗ ਕੈਂਪ ਲਗਾਇਆ

ਅਜੀਤ ਡੈਸਕ 24-12-2025
ਤਲਵੰਡੀ ਭਾਈ, 23 ਦਸੰਬਰ (ਰਵਿੰਦਰ ਸਿੰਘ ਬਜਾਜ)-ਜ਼ਿਲ੍ਹਾ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਬਰੇਕਥਰੂ ਸੰਸਥਾ ਵਲੋਂ ਚਾਨਣ ਰਿਸ਼ਮਾਂ ਪ੍ਰੋਜੈਕਟ ਦੇ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ (ਐਸ.ਐਮ.ਸੀ.) ਦੇ ਮੈਂਬਰਾਂ ਦੀ ਟਰੇਨਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਦੇ ਪਿ੍ੰਸੀਪਲ ਨਰਿੰਦਰ ਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ | ਟਰੇਨਿੰਗ ਦੌਰਾਨ ਸਕੂਲਾਂ ਵਿਚ ਲੜਕੀਆਂ ਦੀ ਸੁਰੱਖਿਆ ਅਤੇ ਆਜ਼ਾਦੀ, ਸਕੂਲ ਆਉਣ-ਜਾਣ ਨਾਲ ਜੁੜੀਆਂ ਸੁਰੱਖਿਆ ਸੰਬੰਧੀ ਚਿੰਤਾਵਾਂ, ਜੀ.ਟੀ.ਈ. ਬਾਰੇ ਜਾਣਕਾਰੀ, ਘਰੇਲੂ ਜ਼ਿੰਮੇਵਾਰੀਆਂ ਵਿਚ ਲੜਕਿਆਂ ਅਤੇ ਲੜਕੀਆਂ ਵਿਚਕਾਰ ਬਰਾਬਰੀ, ਅਤੇ ਸਕੂਲਾਂ ਵਿਚ ਉਪਲਬਧ ਸਹੂਲਤਾਂ ਜਿਵੇਂ ਕਿ ਟਾਇਲਟ, ਸੈਨੀਟੇਸ਼ਨ ਅਤੇ ਹੋਰ ਬੁਨਿਆਦੀ ਸਹੂਲਤਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਟਰੇਨਿੰਗ ਦੀ ਸ਼ੁਰੂਆਤ ਬਰੇਕਥਰੂ ਦੀ ਟੀਮ ਦੇ ਜ਼ਿਲ੍ਹਾ ਕੋਆਰਡੀਨੇਟਰ ਭੁਪਿੰਦਰ ਸਿੰਘ, ਨਾਲ ਹੀ ਰੂਬੀ ਅਤੇ ਰਾਜਵੀਰ ਕੌਰ ਵਲੋਂ ਆਪਣੀ ਜਾਣ-ਪਛਾਣ ਨਾਲ ਕੀਤੀ ਗਈ | ਉਨ੍ਹਾਂ ਵਲੋਂ ਚਾਨਣ ਰਿਸ਼ਮਾਂ ਪ੍ਰੋਜੈਕਟ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਅਤੇ ਜੈਂਡਰ ਸਮਾਨਤਾ ਕਮੇਟੀ ਨਾਲ ਸੰਬੰਧਿਤ ਕਹਾਣੀਆਂ ਲਈ ਪਾਇਲਟ ਤੌਰ 'ਤੇ ਚੱਲ ਰਹੇ ਚੈਟਬੋਟ ਬਾਰੇ ਵੀ ਟਰੇਨਿੰਗ ਦਿੱਤੀ ਗਈ | ਟਰੇਨਿੰਗ ਦੌਰਾਨ ਅਧਿਆਪਕਾਂ ਅਤੇ ਐਸ.ਐਮ.ਸੀ. ਮੈਂਬਰਾਂ ਨੂੰ ਆਪਣੇ ਬਚਪਨ ਨਾਲ ਜੋੜਨ ਲਈ ਇਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ, ਜਿਸ ਦੌਰਾਨ ਭਾਗੀਦਾਰਾਂ ਨੇ ਆਪਣੇ ਬਚਪਨ ਦੀਆਂ ਯਾਦਾਂ ਅਤੇ ਅਨੁਭਵ ਸਾਂਝੇ ਕੀਤੇ | ਇਸ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੀਆਂ ਪੰਜ ਮੁੱਖ ਜ਼ਿੰਮੇਵਾਰੀਆਂ 'ਤੇ ਵੀ ਚਰਚਾ ਕੀਤੀ ਗਈ | ਕਮੇਟੀ ਮੈਂਬਰਾਂ ਵਲੋਂ ਆਪਣੇ ਰੋਜ਼ਾਨਾ ਜੀਵਨ ਦੀਆਂ ਚੁਨੌਤੀਆਂ ਅਤੇ ਸਫਲਤਾਪੂਰਵਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ ਗਈਆਂ | ਟਰੇਨਿੰਗ ਦੌਰਾਨ ਸ਼ਿਖਾ, ਕੇਤਿਕਾ ਅਤੇ ਹੁਸਨਦੀਪ ਸਿੰਘ ਨੇ ਫੈਸਲੀਟੇਟ ਕੀਤਾ | ਪਿ੍ੰਸੀਪਲ ਕਰਮਜੀਤ ਸਿੰਘ, ਬੀ.ਆਰ.ਸੀ ਗੁਰਭੇਜ ਸਿੰਘ ਬਾਠ, ਰਾਜੀਵ ਸ਼ਰਮਾ ਅਤੇ ਸੰਦੀਪ ਕੁਮਾਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਰਬਸੰਮਤੀ ਨਾਲ ਚੋਣ <br/> ਅਗਲੀ ਖ਼ਬਰ ਜੇਲ੍ਹ 'ਚੋਂ ਰਿਹਾਅ ਹੋਏ ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।