07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

35 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਅਜੀਤ ਡੈਸਕ 24-12-2025
ਮੱਲਾਂਵਾਲਾ, 23 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ 35 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਸਮੇਤ ਚੈਕਿੰਗ ਵਾ ਗਸ਼ਤ ਦੇ ਸਬੰਧ ਵਿਚ ਕਸਬਾ ਮੱਲਾਂਵਾਲਾ ਵੱਲ ਰਵਾਨਾ ਹੋਏ, ਜਦ ਪੁਲਿਸ ਪਾਰਟੀ ਆਸਿਫ਼ ਵਾਲਾ ਪੈਟਰੋਲ ਪੰਪ ਪਾਸ ਪੁੱਜੀ ਤਾਂ ਇਕ ਗੱਡੀ ਕਰੇਟਾ ਵਿਚ ਤਿੰਨ ਨੌਜਵਾਨ ਦਿਖਾਈ ਦਿੱਤੇ, ਜਿਨ੍ਹਾਂ ਪਾਸੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿੰਬਾ ਪੁੱਤਰ ਗੁਰਨਾਮ ਸਿੰਘ, ਗੁਰਸੇਵਕ ਸਿੰਘ ਪੁੱਤਰ ਦਿਲਬਾਗ ਸਿੰਘ, ਬੇਅੰਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀਆਨ ਬੰਡਾਲਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ 21 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਖ਼ੂਨਦਾਨ ਕੈਂਪ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।