07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਹਿਰੀ ਵਿਭਾਗ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ 21 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 24-12-2025
ਮੱਲਾਂਵਾਲਾ, 23 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਨਹਿਰੀ ਵਿਭਾਗ ਦੀ ਜ਼ਮੀਨ 'ਤੇ ਹੋਏ ਕਬਜ਼ੇ ਨੂੰ ਲੈ ਕੇ ਥਾਣਾ ਮੱਲਾਂਵਾਲਾ ਪੁਲਿਸ ਨੇ 21 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਸ਼ਿਕਾਇਤਕਰਤਾ ਕਾਰਜਕਾਰੀ ਇੰਜੀਨੀਅਰ ਜਲ ਸਰੋਤ ਹਰੀਕੇ ਮੰਡਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਪੂਰਨ ਸਿੰਘ ਪੁੱਤਰ ਝੰਡਾ ਸਿੰਘ, ਜੁਗਰਾਜ ਸਿੰਘ, ਚਮਕੌਰ ਸਿੰਘ ਪੁੱਤਰਾਨ ਗੁਰਚਰਨ ਸਿੰਘ, ਦਰਸ਼ਨ ਸਿੰਘ ਪੁੱਤਰ ਸੂਬਾ ਸਿੰਘ, ਸਵਰਨ ਸਿੰਘ, ਮੇਜਰ ਸਿੰਘ ਪੁੱਤਰਾਨ ਬੂਟਾ ਸਿੰਘ, ਅਵਤਾਰ ਸਿੰਘ ਪੁੱਤਰ ਬਲਕਾਰ ਸਿੰਘ, ਮਲਕੀਤ ਸਿੰਘ, ਦਾਰਾ ਸਿੰਘ, ਸੁਖਦੇਵ ਸਿੰਘ ਪੁੱਤਰਾਨ ਜੰਗੀਰ ਸਿੰਘ, ਜਗਦੀਪ ਸਿੰਘ, ਸੰਦੀਪ ਸਿੰਘ ਪੁੱਤਰਾਨ ਸ਼ਿੰਗਾਰਾ ਸਿੰਘ, ਕੁਲਜੀਤ ਕੌਰ ਪਤਨੀ ਗੁਰਨਾਮ ਸਿੰਘ, ਗੁਰਨਾਮ ਸਿੰਘ ਪੁੱਤਰ ਤੇਜਾ ਸਿੰਘ, ਬੂਟਾ ਸਿੰਘ, ਗੁਰਦਿੱਤ ਸਿੰਘ, ਅਮਰ ਸਿੰਘ ਪੁੱਤਰਾਨ ਗੁਰਜੀਤ ਸਿੰਘ, ਦਰਸ਼ਨ ਸਿੰਘ, ਹਰਭਜਨ ਸਿੰਘ, ਅਮਰੀਕ ਸਿੰਘ ਪੁੱਤਰਾਨ ਸੁਰਜੀਤ ਸਿੰਘ, ਦੀਵਾਨ ਸਿੰਘ ਪੁੱਤਰ ਕੁੰਦਨ ਸਿੰਘ ਵਾਸੀਆਨ ਮਾਨੋਚਾਹਲ ਨੇ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ | ਪੁਲਿਸ ਨੇ ਸਹਾਇਕ ਇੰਜੀਨੀਅਰ ਦੀ ਸ਼ਿਕਾਇਤ 'ਤੇ ਉਕਤ ਸਾਰੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਹਾਰਾ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ <br/> ਅਗਲੀ ਖ਼ਬਰ 35 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।