06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਪਿੰਡਾਂ ਦਾ ਧੰਨਵਾਦੀ ਦੌਰਾ <br/>

ਦੌਰੇ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ | ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ <br/> 24-12-2025
ਗੋਲੂ ਕਾ ਮੋੜ, 23 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਵਿਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਬਲਾਕ ਗੁਰੂਹਰਸਹਾਏ ਵਿਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਤੋਂ ਬਾਅਦ ਉਮੀਦਵਾਰਾਂ ਦੀ ਹੌਸਲਾ ਅਫਜਾਈ ਕਰਨ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਬਲਾਕ ਦੇ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਪਿੰਡ ਮਹੰਤਾ ਵਾਲਾ, ਚੱਕ ਬੂਰ ਵਾਲਾ, ਚੱਕ ਸੈਦੋ ਕੇ, ਖੈਰੇ ਕੇ, ਈਸਾ ਪੰਜ ਗਰਾਈਾ, ਪੰਜੇ ਕੇ, ਮੇਘਾ ਪੰਜ ਗਰਾਈਾ, ਬੁਲਾ ਰਾਏ ਹਿਠਾੜ, ਛਾਂਗਾ ਮਹਾਤਮ ਉਤਾੜ ਆਦਿ ਪਿੰਡਾਂ ਵਿਚ ਪਹੁੰਚ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਤੋਂ ਸੁਝਾਅ ਲਏ ਗਏ | ਇਸ ਦੌਰਾਨ ਰਮਿੰਦਰ ਸਿੰਘ ਆਂਵਲਾ ਨੇ ਤੁਹਾਡੇ ਸਹਿਯੋਗ ਨਾਲ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਈ ਹੈ | ਇਹ ਜਿੱਤ ਦਾ ਫ਼ਤਵਾ ਦੇ ਕੇ ਕਾਂਗਰਸ ਦੇ ਹੱਥ ਮਜ਼ਬੂਤ ਕੀਤੇ ਹਨ ਅਤੇ 2027 ਲਈ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਮੁੱਢ ਬੰਨਿ੍ਹਆ ਹੈ | ਇਸ ਤੋਂ ਇਹ ਪਤਾ ਲੱਗਦਾ ਹੈ ਕਿ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਨੂੰ ਉਤਾਵਲੇ ਹਨ | ਇਸ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਰਮਿੰਦਰ ਸਿੰਘ ਆਂਵਲਾ ਨੂੰ ਯਕੀਨ ਦਵਾਇਆ ਗਿਆ ਕਿ 2027 ਦੀਆਂ ਚੋਣਾਂ ਵਿਚ ਇਕ ਪਾਸਾ ਹੀ ਕਰ ਦਿਆਂਗੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਛੱਤਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੁਗਿੰਦਰ ਸਿੰਘ, ਸਾਬਕਾ ਸਰਪੰਚ ਚਿਮਨ ਸਿੰਘ, ਬਲਾਕ ਪ੍ਰਧਾਨ ਅਮਰੀਕ ਸਿੰਘ ਬਲਾਕ ਪ੍ਰਧਾਨ ਭੀਮ ਕੰਬੋਜ, ਬਲਾਕ ਸੰਮਤੀ ਭੋਲ਼ਾ ਬਹਿਲ, ਸਰਪੰਚ ਕੁਲਵਿੰਦਰ ਕਾਹਨ ਸਿੰਘ ਵਾਲਾ, ਪ੍ਰੇਮ ਚੰਦ, ਸ਼ਾਮ ਸਿੰਘ, ਕੁਲਵੰਤ ਸਿੰਘ, ਬਖ਼ਸ਼ੀਸ਼ ਸਿੰਘ, ਦੇਸਾ ਸਿੰਘ, ਕੁਲਮੀਤ ਸਿੰਘ ਹਾਂਡਾ, ਦਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ ਜਿਗਰੀ ਮਹੰਤ, ਮੀਨੂੰ ਬਰਾੜ, ਹਰਮੇਸ਼ ਸਰਪੰਚ, ਰਿੰਕੂ ਸੋਢੀ, ਰਮਨ ਹਾਂਡਾ, ਹਰ ਕਿਸ਼ਨ ਲਾਲ ਸਾਬਕਾ ਸਰਪੰਚ, ਕਾਲਾ ਸੰਧਾ, ਕਿਰਪਾਲ ਸਿੰਘ ਬਿੱਟੂ ਸਾਬਕਾ ਸਰਪੰਚ ਆਦਿ ਵੱਡੀ ਗਿਣਤੀ ਵਿਚ ਕਾਂਗਰਸ ਦੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮਕਾਨ ਦੀ ਉਸਾਰੀ ਦੇ ਲੈਵਲ ਅਨੁਸਾਰ ਅਗਲੀਆਂ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣਗੀਆਂ-ਵਿਧਾਇਕ ਕਟਾਰੀਆ <br/> ਅਗਲੀ ਖ਼ਬਰ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।