06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਕਾਨ ਦੀ ਉਸਾਰੀ ਦੇ ਲੈਵਲ ਅਨੁਸਾਰ ਅਗਲੀਆਂ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣਗੀਆਂ-ਵਿਧਾਇਕ ਕਟਾਰੀਆ <br/>

ਪੱਕੇ ਮਕਾਨ ਦੀ ਉਸਾਰੀ ਲਈ ਲਾਭਪਾਤਰੀਆਂ ਨੂੰ ਸੈਂਕਸ਼ਨ ਲੈਟਰ ਜਾਰੀ ਕਰਦੇ ਹੋਏ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਅਤੇ ਹੋਰ | ਅਜੀਤ ਤਸਵੀਰ <br/> 24-12-2025
ਮੱਖੂ, 23 ਦਸੰਬਰ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮੱਖੂ ਵਲੋਂ ਸਰਕਾਰ ਦੀਆਂ ਹਦਾਇਤਾਂ ਅਤੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਤਹਿਤ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਦੀ ਅਗਵਾਈ ਹੇਠ ਮੱਖੂ ਦੇ 86 ਲਾਭਪਾਤਰੀਆਂ ਨੂੰ ਪੱਕੇ ਘਰਾਂ ਲਈ ਸੈਂਕਸ਼ਨ ਲੈਟਰ (ਐਲ.ਓ.ਆਈ.) ਜਾਰੀ ਕੀਤੇ ਗਏ | ਲਾਭਪਾਤਰੀਆਂ ਨੂੰ ਪੱਕੇ ਘਰਾਂ ਦੇ ਸੈਂਕਸ਼ਨ ਲੈਟਰ ਦਿੰਦੇ ਹੋਏ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਤਹਿਤ 86 ਲਾਭਪਾਤਰੀਆਂ ਨੂੰ ਆਪਣੇ ਕੱਚੇ ਘਰਾਂ ਨੂੰ ਪੱਕਾ ਕਰਨ ਜਾਂ ਨਵੇਂ ਮਕਾਨਾਂ ਦੀ ਉਸਾਰੀ ਕਰਨ ਲਈ ਸਰਕਾਰ ਵਲੋਂ ਪ੍ਰਵਾਨ ਕੀਤੇ ਲਾਭਪਾਤਰੀਆਂ ਵਿਚੋਂ 86 ਲਾਭਪਾਤਰੀਆਂ ਨੂੰ ਸੈਂਕਸ਼ਨ ਲੈਟਰ ਵੰਡੇ ਗਏ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪਹਿਲਾਂ 86 ਸੈਂਕਸ਼ਨ ਲੈਟਰ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਹੋਰ ਵੀ ਸੈਂਕਸ਼ਨ ਲੈਟਰ ਜਾਰੀ ਕੀਤੇ ਜਾਣਗੇ | ਇਸ ਮੌਕੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਇਸ ਮਨਜ਼ੂਰੀ ਪੱਤਰ ਦਾ ਭਾਵ ਹੈ ਕਿ ਇਹ ਲਾਭਪਾਤਰੀ ਹੁਣ 45 ਦਿਨ ਦੇ ਅੰਦਰ-ਅੰਦਰ ਆਪਣੀ ਉਸਾਰੀ ਸ਼ੁਰੂ ਕਰ ਸਕਦੇ ਹਨ ਅਤੇ ਉਸਾਰੀ ਸ਼ੁਰੂ ਹੋਣ ਉਪਰੰਤ ਇਨ੍ਹਾਂ ਲਾਭਪਾਤਰੀਆਂ ਨੂੰ ਇਸ ਸਕੀਮ ਦੀ ਪਹਿਲੀ ਕਿਸ਼ਤ ਦੀ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ | ਵਿਧਾਇਕ ਕਟਾਰੀਆ ਨੇ ਲਾਭਪਾਤਰੀਆਂ ਨੂੰ ਇਹ ਵੀ ਦੱਸਿਆ ਕਿ ਮਕਾਨ ਦੀ ਉਸਾਰੀ ਦੇ ਲੈਵਲ ਅਨੁਸਾਰ ਅਗਲੀਆਂ ਕਿਸ਼ਤਾਂ ਵੀ ਜਾਰੀ ਕਰ ਦਿੱਤੀਆਂ ਜਾਣਗੀਆਂ | ਇਸ ਮੌਕੇ ਕੌਂਸਲਰ ਵੀਨੂੰ ਸ਼ਾਹ, ਹੀਰਾ ਗਿੱਲ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ ਮਿੰਟੂ, ਦਵਿੰਦਰ ਸਿੰਘ, ਹੀਰਾ ਸਿੰਘ, ਨਗਰ ਪੰਚਾਇਤ ਦੇ ਕਰਮਚਾਰੀ ਰਾਜ ਕਮਲ, ਗੁਰਪ੍ਰੀਤ ਗੋਰਾ ਅਤੇ ਬਲਵਿੰਦਰ ਸਿੰਘ , ਅਰਵਿੰਦ ਕੁਮਾਰ, ਸੁਧੀਰ ਕੁਮਾਰ, ਰੋਹਿਤ ਗਿੱਲ, ਹੀਰਾ ਸਿੰਘ, ਰਾਜੂ, ਹਰਪ੍ਰੀਤ ਸਿੰਘ ਅਤੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਮੰਡੀ ਲਾਧੂਕਾ 'ਚ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਪਿੰਡਾਂ ਦਾ ਧੰਨਵਾਦੀ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।