24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ <br/>

ਆਰ.ਐੱਸ.ਡੀ. ਰਾਜ ਰਤਨ ਸਕੂਲ ਵਿਚ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਜਸਵਿੰਦਰ ਪਾਲ ਕੌਰ ਅਤੇ ਹਾਜ਼ਰ ਵਿਦਿਆਰਥੀ | ਅਜੀਤ ਤਸਵੀਰ <br/> 26-12-2025
ਫ਼ਿਰੋਜ਼ਪੁਰ, 25 ਦਸੰਬਰ (ਗੁਰਿੰਦਰ ਸਿੰਘ)-ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਸਵੇਰੇ ਦੀ ਅਸੈਂਬਲੀ ਦੌਰਾਨ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਕ ਭਾਵੁਕ ਅਤੇ ਸ਼ਰਧਾ ਭਰਪੂਰ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਅਟੱਲ ਆਸਥਾ, ਅਡੋਲਤਾ ਅਤੇ ਬੇਮਿਸਾਲ ਕੁਰਬਾਨੀ ਨੂੰ ਨਮਨ ਕੀਤਾ ਗਿਆ | ਅਸੈਂਬਲੀ ਦੌਰਾਨ ਸੰਬੋਧਨ ਕਰਦਿਆਂ ਪੰਜਾਬੀ ਵਿਭਾਗ ਦੀ ਮੁਖੀ ਜਸਵਿੰਦਰ ਪਾਲ ਕੌਰ ਨੇ ਵਿਦਿਆਰਥੀਆਂ ਨੂੰ ਕੁਰਬਾਨੀ ਅਤੇ ਸ਼ਹਾਦਤ ਦੇ ਅਸਲੀ ਅਰਥਾਂ ਨਾਲ ਜਾਣੂ ਕਰਵਾਇਆ | ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਖ ਇਤਿਹਾਸ ਦੀ ਅਮਰ ਮਿਸਾਲ ਦੱਸਦਿਆਂ ਕਿਹਾ ਕਿ ਇਹ ਕਹਾਣੀਆਂ ਸਾਨੂੰ ਸੱਚ, ਧਰਮ ਅਤੇ ਨਿਆਂ ਦੇ ਰਾਹ 'ਤੇ ਡਟੇ ਰਹਿਣ ਦੀ ਪੇ੍ਰਰਨਾ ਦਿੰਦੀਆਂ ਹਨ | ਉਨ੍ਹਾਂ ਨੇ ਦਸ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਵੀ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਹਿੰਮਤ, ਵਿਸ਼ਵਾਸ, ਸਹਿਣਸ਼ੀਲਤਾ ਅਤੇ ਨਿਰਸਵਾਰਥ ਸੇਵਾ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਸਮਰਪਿਤ ਇਕ ਰੂਹਾਨੀ ਸ਼ਬਦ ਦਾ ਗਾਇਣ ਕੀਤਾ ਗਿਆ | ਜਿਸ ਨਾਲ ਸਾਰਾ ਵਾਤਾਵਰਨ ਸ਼ਰਧਾ ਅਤੇ ਆਤਮਿਕਤਾ ਨਾਲ ਭਰ ਗਿਆ | ਸਕੂਲ ਦੇ ਡਾਇਰੈਕਟਰ ਐੱਸ.ਪੀ. ਅਨੰਦ ਅਤੇ ਪਿ੍ੰਸੀਪਲ ਡਾ. ਪਰਵੀਨ ਅÏਲ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਸਾਨੂੰ ਦੇਸ਼ ਭਗਤੀ, ਧਰਮ ਨਿਭਾਉਣ ਅਤੇ ਮਨੁੱਖਤਾ ਦੀ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਇਨ੍ਹਾਂ ਮਹਾਨ ਮੁੱਲਾਂ ਨੂੰ ਅਪਣਾਉਣ

ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ... ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।