21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੂਬੇ ਦੇ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਸੱਤਾ ਸੌਂਪਣਾ ਚਾਹੁੰਦੇ-ਬਿੱਟੂ ਬੇਦੀ <br/>

ਅਜੀਤ ਡੈਸਕ 26-12-2025
ਮੁੱਦਕੀ, 25 ਦਸੰਬਰ (ਭਾਰਤ ਭੂਸ਼ਨ ਅਗਰਵਾਲ)- ਤਰਨ ਤਾਰਨ ਜ਼ਿਮਨੀ ਚੋਣ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਸ਼ਾਨਦਾਰ ਨਤੀਜਿਆਂ ਬਾਅਦ ਕਈ ਏਜੰਸੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ 'ਚ ਲੱਗ ਗਈਆਂ ਹਨ | ਜਿਨ੍ਹਾਂ ਦੇ ਇਹ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ, ਕਿਉਂਕਿ ਸੂਬੇ ਦੇ ਲੋਕ ਹੁਣ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸਤਾ ਸੌਂਪਣਾ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਮਰੀਕ ਸਿੰਘ ਬੇਦੀ ਬਿੱਟੂ ਨੇ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਦੇ ਨਾਲ ਜੋੜਨ ਦੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਏਜੰਸੀਆਂ ਦੀਆਂ ਚਾਲਾਂ ਤੋਂ ਨਾਕਾਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੱਧ ਮਜ਼ਬੂਤ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਵਿਚ ਸੋਸ਼ਲ ਮੀਡੀਆ ਨੂੰ ਮੁੱਖ ਰੱਖਿਆ ਹੈ ਤਾਂ ਜੋ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ 'ਚ ਹੋਏ ਵਿਕਾਸ ਕਾਰਜ ਤੇ ਭਲਾਈ ਸਕੀਮਾਂ ਬਾਰੇ ਜਾਣੰੂ ਕਰਵਾਇਆ ਜਾ ਸਕੇ | ਸੀਨੀਅਰ ਅਕਾਲੀ ਆਗੂ ਅਮਰੀਕ ਸਿੰਘ ਬੇਦੀ ਬਿੱਟੂ ਨੇ ਦਾਅਵਾ ਕੀਤਾ ਕਿ ਤਰਨਤਾਰਨ ਜ਼ਿਮਨੀ ਚੋਣ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਸ਼ਾਨਦਾਰ ਪ੍ਰਦਰਸ਼ਨਾਂ ਨੇ ਵਿਧਾਨ ਸਭਾ ਚੋਣਾਂ 2027 ਦਾ ਮੁੱਢ ਬੰਨ੍ਹ ਦਿੱਤਾ ਤੇ ਲੋਕ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ 'ਤੇ ਇੱਕ ਵਾਰ ਫਿਰ ਤੋਂ ਮੋਹਰ ਲਗਾਉਣਗੇ |

ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।