20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 26-12-2025
ਮੁੱਦਕੀ, 25 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਕਮੇਟੀ ਮੁੱਦਕੀ ਵਲੋਂ ਪ੍ਰਧਾਨ ਬਿੱਕਰ ਸਿੰਘ ਦੀ ਅਗਵਾਈ ਹੇਠ ਮੁਫ਼ਤ ਅੱਖਾਂ ਦਾ ਚੈੱਕਅਪ ਤੇ ਆਪੇ੍ਰਸ਼ਨ ਕੈਂਪ ਲਗਾਇਆ ਗਿਆ | ਜਿਸ ਵਿਚ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਕੈਂਪ 'ਚ ਬਰਾੜ ਅੱਖਾਂ ਦਾ ਹਸਪਤਾਲ ਕੋਟ ਕਪੂਰਾ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਅੱਖਾਂ ਦਾ ਚੈੱਕਅਪ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਿੱਕਰ ਸਿੰਘ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰ ਸੂਰਯਾਂਸ, ਓਾਕਾਰ ਸਿੰਘ, ਰਾਜਪਾਲ ਸਿੰਘ ਪਵਨਦੀਪ ਕੌਰ ਦੀ ਟੀਮ ਨੇ 200 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ | ਜਿਨ੍ਹਾਂ 'ਚ 20 ਮਰੀਜ਼ਾਂ ਦੀਆਂ ਅੱਖਾਂ ਦਾ ਆਪੇ੍ਰਸ਼ਨ ਕੀਤਾ ਗਿਆ | ਡਾ. ਸੂਰਯਾਂਸ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦਾ ਸਫਲ ਆਪੇ੍ਰਸ਼ਨ ਕੀਤਾ ਗਿਆ ਹੈ | ਉਨ੍ਹਾਂ ਨੂੰ ਅੱਖਾਂ ਦੇ ਬਚਾਅ ਲਈ ਦਵਾਈਆਂ ਦੇ ਨਾਲ-ਨਾਲ ਕੁਝ ਜ਼ਰੂਰੀ ਬਚਾਅ ਵੀ ਦੱਸੇ ਗਏ ਹਨ | ਇਸ ਮੌਕੇ ਜਗਤਾਰ ਸਿੰਘ, ਬਲਵਿੰਦਰ ਸਿੰਘ, ਡਾ: ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਮੋਟਰਾਂਵਾਲਾ, ਨਿਰਮਲ ਸਿੰਘ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਧੁੰਦ ਕਾਰਨ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਹਰੇਕ ਵਰਗ ਸਾਂਝੇ ਤੌਰ 'ਤੇ ਯਤਨ ਕਰੇ-ਢਿੱਲੋਂ <br/> ਅਗਲੀ ਖ਼ਬਰ ਸੂਬੇ ਦੇ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਸੱਤਾ ਸੌਂਪਣਾ ਚਾਹੁੰਦੇ-ਬਿੱਟੂ ਬੇਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।