19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜ਼ਿਲ੍ਹਾ ਪੱਧਰੀ ਗਣਿਤ ਮੇਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਵਿਦਿਆਰਥਣ ਭਗਵੰਤੀ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 26-12-2025
ਫ਼ਾਜ਼ਿਲਕਾ, 25 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਗਣਿਤ ਮੇਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਇਸ ਮੇਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਭਗਵੰਤੀ ਨੇ ਉੱਤਮ ਤਰਕਸ਼ੀਲ ਸਮਰੱਥਾ, ਗਿਣਤੀ ਸੋਚ ਅਤੇ ਰਚਨਾਤਮਿਕ ਪ੍ਰਸਤੁਤੀ ਦੇ ਆਧਾਰ 'ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਉਪਲਬਧੀ 'ਤੇ ਸਕੂਲ ਦੀ ਪਿ੍ੰਸੀਪਲ ਡਾ. ਨਵਜੀਤ ਕੌਰ ਸਰਾਂ (ਸਟੇਟ ਅਵਾਰਡੀ) ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸੱਚੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਕਿਹਾ ਕਿ ਅਜਿਹੇ ਅਕਾਦਮਿਕ ਮੇਲੇ ਵਿਦਿਆਰਥੀਆਂ ਵਿਚ ਗਣਿਤ ਪ੍ਰਤੀ ਦਿਲਚਸਪੀ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਗਣਿਤ ਅਧਿਆਪਕਾਂ-ਰੰਜਨਾ ਰਾਣੀ, ਪਰਵੀਨ ਕੁਮਾਰੀ ਅਤੇ ਰੱਜਤ ਦੀ ਖ਼ਾਸ ਤੌਰ 'ਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਜਨਾਬੱਧ ਤਿਆਰੀ, ਮਾਰਗਦਰਸ਼ਨ ਅਤੇ ਲਗਾਤਾਰ ਪੇ੍ਰਰਨਾ ਨਾਲ ਹੀ ਇਹ ਕਾਮਯਾਬੀ ਸੰਭਵ ਹੋ ਸਕੀ ਹੈ | ਅੰਤ ਵਿਚ ਸਕੂਲ ਦੇ ਗਣਿਤ ਵਿਭਾਗ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਕਾਮਯਾਬੀਆਂ ਦੀ ਕਾਮਨਾ ਕੀਤੀ ਗਈ |

ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਨੇ ਪ੍ਰਧਾਨ ਪ੍ਰਕਾਸ਼ ਬਰਾੜ ਦੀ ਅਗਵਾਈ ਹੇਠ ਐੱਸ. ਪੀ. ਅਸਵੰਤ ਸਿੰਘ ਨਾਲ ਕੀਤੀ ਮੁਲਾਕਾਤ <br/>... ਅਗਲੀ ਖ਼ਬਰ ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਨਕਲੀ ਅੰਗ ਤੇ ਹੋਰ ਜ਼ਰੂਰੀ ਸਾਮਾਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।