19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਹੈਰੀ ਸੰਧੂ ਦੀ ਅਗਵਾਈ ਹੇਠ ਅਕਾਲੀ ਲੀਡਰਸ਼ਿਪ ਨੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 26-12-2025
ਅਬੋਹਰ, 25 ਦਸੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੀ ਅਗਵਾਈ ਹੇਠ ਅਕਾਲੀ ਦਲ ਦੀ ਲੀਡਰਸ਼ਿਪ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਹੈਰੀ ਸੰਧੂ ਨੇ ਅਬੋਹਰ ਹਲਕੇ 'ਚ ਅਕਾਲੀ ਦਲ ਦੀ ਮੌਜੂਦਾ ਸਥਿਤੀ ਬਾਰੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨਾਲ ਵਿਚਾਰ ਵਟਾਂਦਰਾ ਕੀਤਾ | ਹੈਰੀ ਸੰਧੂ ਨੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨੂੰ ਅਬੋਹਰ ਹਲਕੇ ਦਾ ਦੌਰਾ ਕਰਨ ਦੀ ਵੀ ਅਪੀਲ ਕੀਤੀ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਵੀ ਕਾਰਗੁਜ਼ਾਰੀ ਸ਼ਾਨਦਾਰ ਸੀ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ | ਤੁਸੀਂ ਸਾਰੇ ਇਲਾਕੇ 'ਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਮਿਹਨਤ ਕਰੋ ਤਾਂ ਕਿ 2027 ਵਿਚ ਸੂਬੇ 'ਚ ਅਕਾਲੀ ਦਲ ਦੀ ਸਰਕਾਰੀ ਬਣਾਈ ਜਾ ਸਕੇ | ਇਸ ਮੌਕੇ ਸਰਕਲ ਪ੍ਰਧਾਨ ਛਿੰਦਰਪਾਲ ਸਿੰਘ, ਪਟੇਲ ਘੁਲਾ, ਰਵੀਦੀਪ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸਫ਼ਰ-ਏ-ਸ਼ਹਾਦਤ ਪਰਿਵਾਰ ਵਿਛੋੜਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਜੀਦਪੁਰ ਭੋਮਾ ਵਿਖੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।