19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸਫ਼ਰ-ਏ-ਸ਼ਹਾਦਤ ਪਰਿਵਾਰ ਵਿਛੋੜਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 26-12-2025
ਅਬੋਹਰ, 25 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਪੰਜਪੀਰ ਨਗਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ, ਚਾਰ ਸਾਹਿਬਜ਼ਾਦੇ ਅਤੇ ਬਾਬਾ ਜੀਵਨ ਸਿੰਘ ਸਣੇ ਸਮੂਹ ਸ਼ਹੀਦਾਂ ਸਿੰਘਾਂ ਅਤੇ ਸਿੰਘਣੀਆਂ ਨੂੰ ਸਮਰਪਿਤ ਸਫ਼ਰ-ਏ ਸ਼ਹਾਦਤ ਪਰਿਵਾਰ ਵਿਛੋੜਾ ਸਮਾਗਮ ਕਰਵਾਇਆ ਗਿਆ | ਜਿਸ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸੁਰਜੀਤ ਸਿੰਘ ਸਰਾਂ ਅਤੇ ਐਡਵੋਕੇਟ ਰਣਜੀਤ ਸਿੰਘ ਨੇ ਦੱਸਿਆ ਕਿ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਸਜਾਏ ਵਿਸ਼ੇਸ਼ ਦੀਵਾਨ ਦੌਰਾਨ ਸੂਫ਼ੀ ਸੰਤ ਬਾਬਾ ਹੈਦਰ ਕਾਦਰੀ ਮਲੇਰਕੋਟਲਾ ਨੇ ਪਹੁੰਚ ਕੇ ਸੰਗਤਾਂ ਨੂੰ ਕਥਾ ਵਿਚਾਰਾਂ ਅਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਪਤੀ 'ਤੇ ਬਾਬਾ ਹੈਦਰ ਕਾਦਰੀ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸਮੂਹ ਸੰਗਤਾਂ ਨੇ ਮਿਲ ਬੈਠ ਕੇ ਗੁਰੂ ਕਾ ਲੰਗਰ ਛਕਿਆ |

ਪਿਛਲੀ ਖ਼ਬਰ ਘਰ ਤੋਂ ਸੋਨਾ ਅਤੇ ਨਗਦੀ ਚੋਰੀ ਕਰਨ ਵਾਲੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੀ ਸੰਧੂ ਦੀ ਅਗਵਾਈ ਹੇਠ ਅਕਾਲੀ ਲੀਡਰਸ਼ਿਪ ਨੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।